ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਵੱਲੋਂ ਇੱਕ ਕਿੱਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

08:51 AM Apr 05, 2024 IST
ਅੰਮ੍ਰਿਤਸਰ ਵਿੱਚ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅਮ੍ਰਿਤਸਰ, 4 ਅਪਰੈਲ
ਇੱਥੋਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਇੱਕ ਕਿੱਲੋ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਇਸ ਵਿਅਕਤੀ ਦੀ ਗ੍ਰਿਫਤਾਰੀ ਨਾਲ ਕੌਮਾਂਤਰੀ ਨਸ਼ਾ ਤਸਕਰੀ ਧੰਦੇ ਦਾ ਪਰਦਾਫਾਸ਼ ਹੋਇਆ ਹੈ। ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁੱਚਾ ਸਿੰਘ ਉਰਫ ਸੁੱਖਾ ਵਾਸੀ ਅਜਨਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਗੇਟ ਹਕੀਮਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਸ ਬਾਰੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੇ ਅਗਾਊਂ ਸੂਚਨਾ ਦੇ ਆਧਾਰ ’ਤੇ ਪੁਖਤਾ ਕਾਰਵਾਈ ਕਰਦਿਆਂ ਦੇਰ ਰਾਤ ਨੂੰ ਨਾਕਾਬੰਦੀ ਕਰਕੇ ਇਸ ਵਿਅਕਤੀ ਨੂੰ ਰਾਧਾ ਕ੍ਰਿਸ਼ਨ ਕਲੋਨੀ ਖੇਤਰ ਵਿੱਚੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਿਅਕਤੀ ਸਿੱਧੇ ਤੌਰ ’ਤੇ ਪਾਕਿਸਤਾਨ ਦੇ ਵੱਖ-ਵੱਖ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਵਾਸਤੇ ਕੰਮ ਕਰ ਰਿਹਾ ਸੀ। ਇਹ ਵਿਅਕਤੀ ਪ੍ਰਤੀ ਕਿਲੋ ਗ੍ਰਾਮ ਹੈਰੋਇਨ ਦੀ ਸਪਲਾਈ ਵਾਸਤੇ 1 ਲੱਖ ਰੁਪਏ ਕਮਿਸ਼ਨ ਵਜੋਂ ਲੈ ਰਿਹਾ ਸੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਹ ਵਟਸਐਪ ਰਾਹੀਂ ਪਾਕਿਸਤਾਨ ਦੇ ਤਸਕਰਾਂ ਨਾਲ ਤਾਲਮੇਲ ਕਰਦਾ ਸੀ। ਜਿਸ ਤੋਂ ਬਾਅਦ ਪਾਕਿਸਤਾਨੀ ਤਸਕਰਾਂ ਵੱਲੋਂ ਸਰਹੱਦ ਤੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਜਾਂਦੀ, ਜਿਸ ਨੂੰ ਇਹ ਪ੍ਰਾਪਤ ਕਰਨ ਮਗਰੋਂ ਆਪਣੇ ਹੋਰ ਸਾਥੀ ਤਸਕਰਾਂ ਨੂੰ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਦੌਰਾਨ ਇਸ ਵਿਅਕਤੀ ਨੇ ਖੁਲਾਸਾ ਕੀਤਾ ਕਿ ਉਹ ਹੁਣ ਤੱਕ 60 ਤੋਂ 70 ਕਿਲੋਗ੍ਰਾਮ ਤੋਂ ਵਧੇਰੇ ਨਸ਼ੀਲਾ ਪਦਾਰਥ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਸ ਦੇ ਹੋਰ ਸੰਪਰਕ ਸੂਤਰਾਂ ਬਾਰੇ ਪਤਾ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਇੱਕ ਕੇਸ ਦਰਜ ਹੈ ਅਤੇ ਇਸ ਕੋਲੋਂ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਤੇ ਉਸ ਮਾਮਲੇ ਵਿੱਚ ਭਗੌੜਾ ਹੈ।

Advertisement

ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

ਤਰਨ ਤਾਰਨ (ਪੱਤਰ ਪ੍ਰੇਰਕ): ਥਾਣਾ ਗੋਇੰਦਵਾਲ ਸਾਹਿਬ ਦੇ ਪੁਲੀਸ ਅਧਿਕਾਰੀ ਆਈਐੱਸਆਈ ਬਿੱਕਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਫਤਿਹਬਾਦ ਦੇ ਦੋ ਵਿਅਕਤੀਆਂ ਨੂੰ ਉਨ੍ਹਾਂ ਦੇ ਪਿੰਡ ਨੇੜਿਓਂ 435 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਲੋਂ ਪੁਲੀਸ ਨੂੰ ਦੇਖਦਿਆਂ ਮੌਕੇ ’ਤੇ ਦੌੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 435 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ| ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement
Advertisement