ਪੁਲੀਸ ਵੱਲੋਂ ਨਾਜਾਇਜ਼ ਅਸਲੇ ਸਣੇ ਨੌਜਵਾਨ ਕਾਬੂ
06:55 AM Sep 26, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 25 ਸਤੰਬਰ
ਪੁਲੀਸ ਨੇ ਨਾਜਾਇਜ਼ ਅਸਲੇ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਉਰਫ਼ ਤਾਰਾ ਗੁੱਜਰ ਵਾਸੀ ਡੇਰਾਬੱਸੀ ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੇ ਮੁਲਜ਼ਮ ਤੋਂ ਇਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਜਗਤਾਰ ਸਿੰਘ ਆਪਣੇ ਕੋਲ ਨਾਜਾਇਜ਼ ਅਸਲਾ ਰੱਖ ਕੇ ਘੁੰਮਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ਮੁਤਾਬਕ ਮੁਲਜ਼ਮ ਹਾਈਵੇਅ ’ਤੇ ਇਕ ਢਾਬੇ ਕੋਲ ਮੌਜੂਦ ਹੈ। ਪੁਲੀਸ ਨੇ ਮੌਕੇ ’ਤੇ ਛਾਪਾ ਮਾਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਇਹ ਨਾਜਾਇਜ਼ ਅਸਲਾ ਕਿਥੋਂ ਲੈ ਕੇ ਆਇਆ ਹੈ ਅਤੇ ਕਿਉਂ ਲਿਆਇਆ ਹੈ।
Advertisement
Advertisement
Advertisement