ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਨੇ ਪੰਜਾਬ-ਹਰਿਆਣਾ ਦੀਆਂ ਹੱਦਾਂ ’ਤੇ ਚੈਕਿੰਗ ਮੁਹਿੰਮ ਚਲਾਈ

10:16 AM Sep 10, 2024 IST
ਲਹਿਰਾਗਾਗਾ-ਜਾਖਲ ਸੜਕ ’ਤੇ ਵਾਹਨਾਂ ਦੀ ਚੈਕਿੰਗ ਕਰਦੀ ਹੋਈ ਪੁਲੀਸ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 9 ਸਤੰਬਰ
ਇੱਥੇ ਲਹਿਰਾਗਾਗਾ-ਜਾਖਲ ਸੜਕ ’ਤੇ ਪੁਲੀਸ ਨੇ ਅਪਰੇਸ਼ਨ ਸੀਲ ਤਹਿਤ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਜਾਣਕਾਰੀ ਅਨੁਸਾਰ ਅੱਜ ਹਰੇਕ ਨਾਕੇ ’ਤੇ ਇੱਕ ਡੀਐੱਸਪੀ ਸਮੇਤ 15 ਕਰਮਚਾਰੀ ਤਾਇਨਾਤ ਸਨ, ਜਿਨ੍ਹਾਂ ਨੇ ਹਰਿਆਣਾ ਤੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ। ਜ਼ਿਲ੍ਹਾ ਸੰਗਰੂਰ ਦੇ ਐੱਸਪੀ ਨਵਰੀਤ ਸਿੰਘ ਵਿਰਕ ਅਤੇ ਡੀਐੱਸਪੀ ਲਹਿਰਾਗਾਗਾ ਪਰਮਿੰਦਰ ਸਿੰਘ ਜੇਜੀ ਨੇ ਚੋਟੀਆਂ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨੂੰ ਡੀਜੀਪੀ ਦੇ ਹੁਕਮ ਮੁਤਾਬਕ ਅੱਜ ਪੰਜਾਬ ਵਿੱਚ ਸਵੇਰੇ 6 ਵਜੇ ਤੋਂ ਲੈਕੇ ਦੁਪਹਿਰ 2 ਵਜੇ ਤੱਕ ਬਾਹਰੀ ਰਾਜਾਂ ਤੋਂ ਪੰਜਾਬ ਆਉਣ ਵਾਲੇ ਸਾਰੇ ਰਸਤਿਆਂ ’ਤੇ ਸੀਲ ਅਪਰੇਸ਼ਨ ਤਹਿਤ ਚੈਕਿੰਗ ਕੀਤੀ ਗਈ। ਇਸੇ ਤਹਿਤ ਹਰਿਅਣਾ ਤੋਂ ਲਹਿਰਾਗਾਗਾ ਆਉਣ ਵਾਲੇ ਸਾਰੇ ਰਸਤਿਆਂ ’ਤੇ ਨਾਕੇਬੰਦੀ ਕੀਤੀ ਗਈ ਸੀ।
ਸਮਾਣਾ (ਸੁਭਾਸ਼ ਚੰਦਰ): ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਨੇ ਡੀਐੱਸਪੀ ਨੇਹਾ ਅਗਰਵਾਲ ਦੀ ਅਗਵਾਈ ਹੇਠ ਹਰਿਆਣਾ ਦੀ ਹੱਦ ’ਤੇ ਸੂਬੇ ਦੇ ਪਿੰਡ ਧਰਮਹੇੜੀ ਨੇੜੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਡੀਐੱਸਪੀ ਨੇਹਾ ਅਗਰਵਾਲ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਪਿੰਡ ਧਰਮਹੇੜੀ ਨੇੜੇ ਸਵੇਰੇ 6 ਵਜੇ ਤੋਂ 2 ਵਜੇ ਤੱਕ ਹਰ ਆਉਣ ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਗੈਰ-ਸਮਾਜਿਕ ਅਨਸਰ ਆਪਣੇ ਮਨਸੂਬਿਆਂ ਵਿੱਚ ਸਫਲ ਨਾ ਹੋ ਸਕੇ। ਇਸ ਮੌਕੇ ਪਸਿਆਣਾ ਪੁਲੀਸ ਮੁਖੀ ਕਰਨਬੀਰ ਸਿੰਘ ਸੰਧੂ ਅਤੇ ਰਾਮ ਨਗਰ ਪੁਲੀਸ ਚੌਕੀ ਮੁਖੀ ਹਰਬੰਸ ਸਿੰਘ ਤੋਂ ਇਲਾਵਾ ਮੁਲਾਜ਼ਮ ਵੀ ਹਾਜ਼ਰ ਸਨ।

Advertisement

Advertisement