ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਨੇ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਚਲਾਈ ਜਾਂਚ ਮੁਹਿੰਮ

07:38 AM Nov 16, 2024 IST

ਪੱਤਰ ਪ੍ਰੇਰਕ
ਰਤੀਆ, 15 ਨਵੰਬਰ
ਇੱਥੇ ਅੱਜ ਅਪਰਾਧਿਕ ਘਟਨਾਵਾਂ ਦੀ ਰੋਕਥਾਮ ਨੂੰ ਲੈ ਕੇ ਪੁਲੀਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਸ਼ਹਿਰ ਥਾਣਾ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਐਂਪਲਾਈਜ ਕਲੋਨੀ ਤੋਂ ਇਲਾਵਾ ਸ਼ਹਿਰ ਥਾਣਾ ਤਹਿਤ ਆਉਣ ਵਾਲੇ ਪਿੰਡ ਸੁਖਮਨਪੁਰ, ਕਮਾਨਾ ਅਤੇ ਹੋਰ ਪਿੰਡਾਂ ਵਿਚ ਵੀ ਛਾਪੇ ਮਾਰੇ ਗਏ। ਨਾਜਾਇਜ਼ ਸ਼ਰਾਬ ਅਤੇ ਹੋਰ ਬਿਨਾਂ ਪਰਮਿਟ ਦੀ ਸ਼ਰਾਬ ਦੇ ਮਾਮਲੇ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਧਰ, ਸਦਰ ਥਾਣਾ ਪੁਲੀਸ ਦੀ ਟੀਮ ਨੇ ਥਾਣਾ ਇੰਚਾਰਜ ਓਮ ਪ੍ਰਕਾਸ਼ ਦੀ ਅਗਵਾਈ ਹੇਠ ਸਾਰੇ ਪੁਲੀਸ ਚੌਕੀ ਇੰਚਾਰਜਾਂ ਨੇ ਟੀਮਾਂ ਨਾਲ ਆਪਣੇ ਆਪਣੇ ਇਲਾਕਿਆਂ ਵਿੱਚ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਨੌਜਵਾਨ ਰਣਜੀਤ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਗਿਆ।

Advertisement

Advertisement