For the best experience, open
https://m.punjabitribuneonline.com
on your mobile browser.
Advertisement

ਪੁਲੀਸ ਨੇ ਨਾਜਾਇਜ਼ ਸ਼ਰਾਬ ਦੇ ਤਸਕਰਾਂ ’ਤੇ ਸ਼ਿਕੰਜਾ ਕਸਿਆ

07:16 AM Mar 25, 2024 IST
ਪੁਲੀਸ ਨੇ ਨਾਜਾਇਜ਼ ਸ਼ਰਾਬ ਦੇ ਤਸਕਰਾਂ ’ਤੇ ਸ਼ਿਕੰਜਾ ਕਸਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 24 ਮਾਰਚ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲੀਸ ਨੇ ਨਾਜਾਇਜ਼ ਸ਼ਰਾਬ ਦੇ ਤਸਕਰਾਂ ’ਤੇ ਸ਼ਿਕੰਜਾ ਕਸਦਿਆਂ 365 ਲਿਟਰ ਲਾਹਣ ਤੇ 28 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗਗਨਦੀਪ ਵਾਸੀ ਪਿੰਡ ਮਹਿਮਰਾ ਜ਼ਿਲ੍ਹਾ ਫਤਿਹਾਬਾਦ ਹਾਲ ਵਾਸੀ ਸਿਕੰਦਰਪੁਰ, ਕੁਲਦੀਪ ਸਿੰਘ ਵਾਸੀ ਥੇੜ੍ਹੀ ਮੋਹਰ ਸਿੰਘ, ਬਲਵੰਤ ਸਿੰਘ ਵਾਸੀ ਸੈਨਪਾਲ, ਰਾਣੀਆਂ ਵਾਸੀ ਗੁਰਚਰਨ ਸਿੰਘ ਅਤੇ ਹਰਜੀਤ ਸਿੰਘ ਵਾਸੀ ਪ੍ਰਤਾਪ ਨਗਰ ਵਜੋਂ ਕੀਤੀ ਗਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਪੁਲੀਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇ ਮਾਰ ਕੇ ਉਕਤ ਵਿਅਕਤੀਆਂ ਨੂੰ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਗਗਨਦੀਪ ਨੂੰ ਦੋ ਸੌ ਲਿਟਰ ਲਾਹਣ ਸਣੇ ਕਾਬੂ ਕੀਤਾ ਗਿਆ ਹੈ, ਜਦੋਂਕਿ ਕੁਲਦੀਪ ਸਿੰਘ ਨੂੰ ਸੌ ਲਿਟਰ ਲਾਹਣ ਸਣੇ ਕਾਬੂ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਬਲਵੰਤ ਸਿੰਘ ਕੋਲੋਂ 14 ਬੋਤਲਾਂ ਦੇਸੀ ਸ਼ਰਾਬ, ਜਦੋਂਕਿ ਗੁਰਚਰਨ ਸਿੰਘ ਕੋਲੋਂ 65 ਲਿਟਰ ਲਾਹਣ ਬਰਾਮਦ ਹੋਇਆ ਹੈ। ਉਧਰ ਹਰਜੀਤ ਸਿੰਘ ਕੋਲੋਂ 14 ਬੋਤਲਾਂ ਦੇਸੀ ਸ਼ਰਾਬ ਬਰਾਮਦ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਸਬੰਧਤ ਥਾਣਿਆਂ ’ਚ ਕੇਸ ਕਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Author Image

sanam grng

View all posts

Advertisement
Advertisement
×