ਪੁਲੀਸ ਨੇ ਬਿਨਾਂ ਨੰਬਰੀ ਵਾਹਨਾਂ ’ਤੇ ਸ਼ਿਕੰਜਾ ਕੱਸਿਆ
08:41 AM Jul 28, 2024 IST
ਪਾਤੜਾਂ
Advertisement
ਪੁਲੀਸ ਨੇ ਬਿਨਾਂ ਨੰਬਰਾਂ ਤੋਂ ਚਲਦੇ ਵਾਹਨਾਂ ਖ਼ਿਲਾਫ਼ ਸ਼ਿਕੰਜਾ ਕਸ ਦਿੱਤਾ ਹੈ। ਥਾਂ-ਥਾਂ ਨਾਕੇਬੰਦੀ ਕਰ ਕੇ ਪੁਲੀਸ ਦੀਆਂ ਟੀਮਾਂ ਨੇ ਵੱਡੀ ਗਿਣਤੀ ’ਚ ਬਿਨਾਂ ਨੰਬਰਾਂ ਤੋਂ ਘੁੰਮਦੇ ਵਾਹਨਾਂ ਦੇ ਚਲਾਨ ਕੀਤੇ ਹਨ। ਸ਼ਹਿਰੀ ਪੁਲੀਸ ਚੌਕੀ ਪਾਤੜਾਂ ਦੇ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਪੁਲੀਸ ਦੀਆਂ ਵੱਖ ਵੱਖ ਟੀਮਾਂ ਨੇ ਸ਼ਹਿਰ ਵਿੱਚ ਕਈ ਥਾਵਾਂ ਉੱਤੇ ਨਾਕੇਬੰਦੀ ਕਰਕੇ ਬਿਨਾਂ ਨੰਬਰਾਂ ਤੋਂ ਚਲਦੇ ਦਰਜਨਾਂ ਵਾਹਨਾਂ ਦੇ ਚਲਾਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਕੇਬੰਦੀ ਦੌਰਾਨ ਵਾਹਨਾਂ ਦੇ ਕਾਗਜ਼ਾਤ ਚੈੱਕ ਕਰਨ ਦੇ ਨਾਲ-ਨਾਲ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ ਹੈ। -ਪੱਤਰ ਪ੍ਰੇਰਕ
Advertisement
Advertisement