ਪੁਲੀਸ ਨੇ 102 ਮੋਬਾਈਨ ਫੋਨ ਲੱਭ ਕੇ ਮਾਲਕਾਂ ਨੂੰ ਸੌਂਪੇ
11:48 AM Sep 18, 2024 IST
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ
ਪੁਲੀਸ ਨੇ ਆਮ ਲੋਕਾਂ ਕੋਲੋਂ ਖੋਹੇ ਜਾਂ ਚੋਰੀ ਕੀਤੇ 102 ਮੋਬਾਈਲ ਫੋਨ ਲੱਭ ਕੇ ਮਾਲਕਾਂ ਨੂੰ ਸੌਂਪ ਦਿੱਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਹੁਣ ਤੱਕ ਕਰੀਬ 550 ਮੋਬਾਈਲ ਫੋਨ ਟਰੇਸ ਕਰਕੇ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨ। ਇਸ ਮੌਕੇ ਰਵਿੰਦਰ ਕੌਰ ਇੰਚਾਰਜ ਟੈਕਨੀਕਲ ਸੈੱਲ, ਅਜੀਤਪਾਲ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ। ਸ੍ਰੀ ਗੁਪਤਾ ਨੇ ਦੱਸਿਆ ਕਿ ਮੋਬਾਈਲ ਫੋਨ ਗੁਮ ਹੋਣ ਦੀ ਸੂਚਨਾ ਮਿਲਣ ’ਤੇ ਪੁਲੀਸ ਵਿਭਾਗ ਦੀ ਤਕਨੀਕੀ ਟੀਮ ਵਿਸ਼ੇਸ਼ ਪੋਰਟਲ ’ਤੇ ਟਰੇਸ ਕਰਦੀ ਹੈ ਜਿਸ ਨਾਲ ਵੱਡੀ ਗਿਣਤੀ ’ਚ ਫੋਨ ਟਰੈਸ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਈਲ ਦਾ ਮਾਰਕਾ, ਆਈਐਮਈਆਈ ਨੰਬਰ, ਕੰਪਨੀ ਅਤੇ ਮੋਬਾਈਲ ਵਿੱਚ ਚੱਲਦੇ ਫੋਨ ਨੰਬਰ ਦਾ ਵੇਰਵਾ ਸੰਭਾਲਕੇ ਰੱਖਣਾ ਚਾਹੀਦਾ ਹੈ। ਜਦੋਂ ਫੋਨ ਚੋਰੀ ਹੋ ਜਾਵੇ ਤਾਂ ਇਨ੍ਹਾਂ ਵੇਰਵਿਆਂ ਦੇ ਆਧਾਰ ’ਤੇ ਫੋਨ ਟਰੇਸ ਹੋ ਸਕਦਾ ਹੈ।
Advertisement
Advertisement