ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਨੇ ਪਾਕਿਸਤਾਨੀ ਸ਼ਰਧਾਲੂ ਪਰਿਵਾਰ ਦਾ ਚੋਰੀ ਹੋਇਆ ਬੈਗ 12 ਘੰਟਿਆਂ ਵਿੱਚ ਸੌਂਪਿਆ

08:52 AM Jul 06, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਪੁਲੀਸ ਨੇ ਪਾਕਿਸਤਾਨ ਤੋਂ ਆਏ ਇੱਕ ਹਿੰਦੂ ਸ਼ਰਧਾਲੂ ਪਰਿਵਾਰ ਦਾ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ ਬੈਗ 12 ਘੰਟਿਆਂ ਵਿੱਚ ਬਰਾਮਦ ਕਰ ਕੇ ਉਸ ਦੇ ਹਵਾਲੇ ਕਰ ਦਿੱਤਾ ਹੈ। ਇਸ ਬੈਗ ਵਿਚ ਤਿੰਨ ਪਾਕਿਸਤਾਨੀ ਪਾਸਪੋਰਟ, 15 ਹਜ਼ਾਰ ਰੁਪਏ ਦੀ ਪਾਕਿਸਤਾਨੀ ਕਰੰਸੀ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸ਼ਾਮਲ ਸਨ। ਪਾਕਿਸਤਾਨੀ ਸ਼ਰਧਾਲੂ ਪਰਿਵਾਰ ਜੋ ਭਾਰਤ ਵਿਚ ਤੀਰਥ ਸਥਾਨਾਂ ਦੀ ਯਾਤਰਾ ’ਤੇ ਆਇਆ ਹੋਇਆ ਹੈ, ਦਾ ਇਹ ਬੈਗ ਕੱਲ੍ਹ ਰੇਲਵੇ ਸਟੇਸ਼ਨ ਤੋਂ ਚੋਰੀ ਹੋ ਗਿਆ ਸੀ। ਥਾਣਾ ਮਕਬੂਲਪੁਰਾ ਦੀ ਪੁਲੀਸ ਨੇ ਇਸ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਚੋਰੀ ਕੀਤਾ ਬੈਗ ਪ੍ਰਾਪਤ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਵਾਸੀ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਥਾਣਾ ਮੁਖੀ ਅਮੋਲਕ ਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਇਲਾਕੇ ਵਿੱਚ ਗਸ਼ਤ ਦੌਰਾਨ ਇਸ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਉਸ ਕੋਲੋਂ ਬਰਾਮਦ ਹੋਏ ਬੈਗ ਵਿੱਚੋਂ ਤਿੰਨ ਪਾਕਿਸਤਾਨੀ ਪਾਸਪੋਰਟ ਪ੍ਰਾਪਤ ਹੋਏ ਹਨ। ਪੁਲੀਸ ਵੱਲੋਂ ਕੀਤੀ ਗਈ ਪੁੱਛਗਿੱਛ ਦੇ ਦੌਰਾਨ ਇਸ ਵਿਅਕਤੀ ਨੇ ਮੰਨਿਆ ਕਿ ਉਸ ਨੇ ਇਹ ਬੈਗ ਰੇਲਵੇ ਸਟੇਸ਼ਨ ਤੋਂ ਰਾਤ ਵੇਲੇ ਚੋਰੀ ਕੀਤਾ ਸੀ।

Advertisement

Advertisement
Tags :
ਸ਼ਰਧਾਲੂਸੌਂਪਿਆਹੋਇਆਘੰਟਿਆਂਚੋਰੀਪਰਿਵਾਰਪਾਕਿਸਤਾਨੀਪੁਲੀਸਵਿੱਚ
Advertisement