ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਬਾਲਾ ਦੇ ਕਿਸਾਨ ਆਗੂਆਂ ਨੂੰ ਪੁਲੀਸ ਭੇਜ ਰਹੀ ਹੈ ਨੋਟਿਸ

10:14 AM Mar 29, 2024 IST
ਅੰਬਾਲਾ ਵਿੱਚ ਇਕ ਕਿਸਾਨ ਦੇ ਘਰ ਨੋਟਿਸ ਦੇਣ ਪਹੁੰਚੀ ਪੁਲੀਸ ਦੀ ਟੀਮ।

ਰਤਨ ਸਿੰਘ ਢਿੱਲੋਂ
ਅੰਬਾਲਾ, 28 ਮਾਰਚ
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਅੰਬਾਲਾ ਜ਼ਿਲ੍ਹੇ ਵਿਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਅਸਥੀ ਕਲਸ਼ ਯਾਤਰਾ ਕੱਢੀ ਜਾ ਰਹੀ ਹੈ ਅਤੇ 31 ਮਾਰਚ ਨੂੰ ਅੰਬਾਲਾ ਕੈਂਟ ਦੀ ਸ਼ਾਹਪੁਰ ਸਥਿਤ ਅਨਾਜ ਮੰਡੀ ਵਿਚ ਸ਼ਰਧਾਂਜਲੀ ਸਮਾਗਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੰਬਾਲਾ ਪੁਲੀਸ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਪਹੁੰਚ ਕੇ ਨੋਟਿਸ ਦੇਣੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਪ੍ਰਧਾਨ ਅਮਰਜੀਤ ਸਿੰਘ ਮੌਹੜੀ ਨੇ ਇਸ ਸਬੰਧ ਵਿਚ ਇਕ ਵੀਡੀਓ ਜਾਰੀ ਕਰਕੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਕਿਸਾਨਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਨਾ ਕੀਤਾ ਜਾਵੇ।
ਅੰਬਾਲਾ ਕੈਂਟ ਸੀਆਈਏ-2 ਦੇ ਇੰਚਾਰਜ ਅਤੇ ਸਿੱਟ ਮੈਂਬਰ ਨੇ ਕਿਸਾਨ ਆਗੂ ਅਮਰਜੀਤ ਸਿੰਘ ਮੌਹੜੀ, ਤੇਜਵੀਰ ਸਿੰਘ ਅਤੇ ਮਨਜੀਤ ਸਿੰਘ ਗਰਨਾਲਾ ਸਣੇ ਹੋਰ ਕਿਸਾਨਾਂ ਨੂੰ ਨੋਟਿਸ ਜਾਰੀ ਕਰਕੇ ਭਲਕੇ 29 ਮਾਰਚ ਨੂੰ ਸਵੇਰੇ 10 ਵਜੇ ਸੀਆਈਏ-2 ਅੰਬਾਲਾ ਕੈਂਟ ਵਿੱਚ ਪੁੱਛ-ਗਿੱਛ ਲਈ ਪਹੁੰਚਣ ਦੀ ਤਾਕੀਦ ਕੀਤੀ ਹੈ। ਨੋਟਿਸ ਵਿਚ ਲਿਖਿਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਵਿਚ ਉਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਜਾਣੀ ਹੈ ਅਤੇ ਪਿਛਲੀ ਵਾਰ ਉਹ ਥਾਣੇ ਵਿਚ ਹਾਜ਼ਰ ਨਹੀਂ ਹੋਏ ਸਨ। ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਪ੍ਰਧਾਨ ਅਮਰਜੀਤ ਸਿੰਘ ਮੌਹੜੀ ਨੇ ਕਿਹਾ ਕਿ ਕਿਸਾਨ ਹਰਿਆਣਾ ਵਿਚ ਸ਼ਾਂਤੀ ਪੂਰਵਕ ਢੰਗ ਨਾਲ ਸ਼ੁਭਕਰਨ ਸਿੰਘ ਦੀ ਅਸਥੀ ਕਲਸ਼ ਯਾਤਰਾ ਕੱਢ ਰਹੇ ਹਨ ਪਰ ਸਰਕਾਰ ਉਨ੍ਹਾਂ ’ਤੇ ਗਲਤ ਢੰਗ ਨਾਲ ਦਬਾਅ ਬਣਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਇਸ ਤਰ੍ਹਾਂ ਦਹਿਸ਼ਤ ਫੈਲਾਉਂਦੀ ਰਹੀ ਤਾਂ ਕਿਸਾਨ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਗੇ।

Advertisement

Advertisement
Advertisement