For the best experience, open
https://m.punjabitribuneonline.com
on your mobile browser.
Advertisement

ਪੁਲੀਸ ਨੇ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

07:53 AM Apr 09, 2024 IST
ਪੁਲੀਸ ਨੇ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਮਾਲੇਰਕੋਟਲਾ ’ਚ ਕਾਰਾਂ ਦੇ ਸ਼ੀਸ਼ਿਆਂ ਤੋਂ ਕਾਲੀਆਂ ਫ਼ਿਲਮਾਂ ਲਾਹੁੰਦੇ ਹੋਏ ਟਰੈਫਿਕ ਪੁਲੀਸ ਕਰਮੀ। ਫੋਟੋ: ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 8 ਅਪਰੈਲ
ਟਰੈਫ਼ਿਕ ਪੁਲੀਸ ਨੇ ਇੰਚਾਰਜ ਕਿਰਨਜੀਤ ਸਿੰਘ ਜੇਜੀ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਨੂੰ ਨਿੱਤ ਲੱਗਦੇ ਜਾਮਾਂ ਤੋਂ ਛੁਟਕਾਰਾ ਦਿਵਾਉਣ ਲਈ ਤੇ ਸ਼ਹਿਰ ਅੰਦਰ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਚੱਲਦੀ ਰੱਖਣ ਲਈ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ, ਬੇਤਰਤੀਬੇ ਢੰਗ ਨਾਲ ਬਾਜ਼ਾਰਾਂ ’ਚ ਗੱਡੀਆਂ ਖੜ੍ਹਾਉਣ ਅਤੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀਆਂ ਫ਼ਿਲਮਾਂ ਲਾ ਕੇ ਗੇੜੀਆਂ ਮਾਰਨ ਵਾਲਿਆਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ।
ਟਰੈਫ਼ਿਕ ਪੁਲੀਸ ਦੇ ਇੰਚਾਰਜ ਕਿਰਨਜੀਤ ਸਿੰਘ ਜੇਜੀ ਨੇ ਦੱਸਿਆ ਕਿ ਕੇਂਦਰੀ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਅਮਨ ਕਾਨੂੰਨ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ। ਪੁਲੀਸ ਵੱਲੋਂ ਸ਼ਰਾਰਤੀ ਅਤੇ ਖੌਰੂ ਪਾਉਣ ਵਾਲੇ ਟੋਲਿਆਂ ’ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਦੀ ਅਗਵਾਈ ਵਿੱਚ ਡੀ.ਐੱਸ.ਪੀ. (ਸਪੈਸ਼ਲ ਬਰਾਂਚ ਕਮ ਟਰੈਫਿਕ) ਰਣਜੀਤ ਸਿੰਘ ਅਤੇ ਡੀ.ਐੱਸ.ਪੀ ਗੁਰਦੇਵ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਮਨਮਰਜ਼ੀ ਨਾਲ ਬੇਤਰਤੀਬੇ ਢੰਗ ਨਾਲ ਗੱਡੀਆਂ ਖੜ੍ਹਾਉਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ।

Advertisement

Advertisement
Author Image

Advertisement
Advertisement
×