For the best experience, open
https://m.punjabitribuneonline.com
on your mobile browser.
Advertisement

ਪੁਲੀਸ ਨੇ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਵਿੱਢੀ

07:07 AM Jun 17, 2024 IST
ਪੁਲੀਸ ਨੇ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਵਿੱਢੀ
ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਚੈਕਿੰਗ ਕਰਦੇ ਹੋਏ ਮੋਰਿੰਡਾ ਪੁਲੀਸ ਦੇ ਅਧਿਕਾਰੀ।
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 16 ਜੂਨ
ਨਸ਼ਿਆਂ ਦੀ ਰੋਕਥਾਮ ਲਈ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਵੱਲੋਂ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਿੰਮਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰੀ ਲਈ ਬਦਨਾਮ ਇਲਾਕਿਆਂ ’ਚ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸਿਟੀ ਸ੍ਰੀ ਆਨੰਦਪੁਰ ਸਾਹਿਬ ਏਰੀਆ ਦੇ ਪੁਰਾਣੇ ਮੁਲਜ਼ਮਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਗਤੀਵਿਧੀਆਂ ’ਤੇ ਪਹਿਲਾਂ ਤੋਂ ਹੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਭੈੜੇ ਤੇ ਸ਼ਰਾਰਤੀ ਅਨਸਰਾਂ ਦੀ ਵੀ ਅਪਰੇਸ਼ਨ ਤਹਿਤ ਚੈਕਿੰਗ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਉਨ੍ਹਾਂ ਦੇ ਆਸ-ਪਾਸ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾ ਨਸ਼ਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਤੇ ਕਾਬੂ ਪਾਉਣ ਲਈ ਵਿੱਚ ਵੱਖ ਵੱਖ ਪਿੰਡਾਂ ਵਿੱਚ ਅਪਰੇਸ਼ਨ ਕਾਸੋ ਤਹਿਤ ਡਰੱਗਸ ਹੌਟ ਸਪੋਟਸ ਥਾਵਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਿੰਡ ਸਰਹਾਣਾ, ਸਮਾਣਾ, ਦੁੱਮਣਾ ਅਤੇ ਸਹੇੜੀ ਆਦਿ ਪਿੰਡਾਂ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ ਅਤੇ ਜਿਹੜੇ ਲੋਕ ਪਹਿਲਾਂ ਕਿਸੇ ਸਮੇਂ ਨਸ਼ਾ ਤਸਕਰੀ ਨਾਲ ਜੁੜੇ ਹੋਏ ਸਨ ਜਾਂ ਜਿਨ੍ਹਾਂ ’ਤੇ ਨਸ਼ਾ ਤਸਕਰੀ ਦਾ ਸ਼ੱਕ ਸੀ, ਉਨ੍ਹਾਂ ਦੇ ਘਰਾਂ ਦੀ ਖ਼ਾਸ ਤੌਰ ’ਤੇ ਤਲਾਸ਼ੀ ਲਈ ਗਈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਕੁੱਝ ਸ਼ੱਕੀ ਨੌਜਵਾਨਾਂ ਹਿਰਾਸਤ ’ਚ ਲਿਆ ਗਿਆ ਤੇ ਚਾਰ ਮੋਟਰਸਾਈਕਲ ਜ਼ਬਤ ਕੀਤੇ ਗਏ ਹਨ। ਪੁਲੀਸ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਯੂਥ ਕਲੱਬਾਂ ਨਾਲ ਮਿਲ ਕੇ ਜਾਗਰੂਕ ਕੈਂਪ ਲਗਾਏ ਜਾਣਗੇ। ਇਸ ਮੌਕੇ ਐੱਸਐੱਚਓ ਸਿਟੀ ਇੰਸਪੈਕਟਰ ਸੁਨੀਲ ਕੁਮਾਰ ਤੇ ਐੱਸਐੱਚਓ ਸਦਰ ਸਬ-ਇੰਸਪੈਕਟਰ ਨਰਿੰਦਰ ਸਿੰਘ, ਏਐੱਸਆਈ ਸੁਰਜੀਤ ਸਿੰਘ ਅਤੇ ਏਐੱਸਆਈ ਨਰਿੰਦਰ ਸਿੰਘ, ਏਐੱਸਆਈ ਬੂਟਾ ਸਿੰਘ ਤੇ ਹੋਰ ਪੁਲੀਸ ਮੁਲਾਜ਼ਮ ਮੌਜੂਦ ਸਨ।

Advertisement

Advertisement
Author Image

Advertisement
Advertisement
×