ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ

07:14 AM Jul 19, 2024 IST
ਭਵਾਨੀਗੜ੍ਹ ਵਿੱਚ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਜੁਲਾਈ
ਇੱਥੋਂ ਦੀ ਪੁਲੀਸ ਨੇ ਬਾਇਓ ਡਾਇਵਰਸਿਟੀ ਪਾਰਕ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੀਟਿੰਗ ਕੀਤੀ। ਇਸ ਮੌਕੇ ਡੀਐੱਸਪੀ ਗੁਰਦੀਪ ਸਿੰਘ ਦਿਓਲ ਨੇ ਕਿਹਾ ਕਿ ਨਸ਼ਾ ਮਨੁੱਖੀ ਜੀਵਨ ਲਈ ਬਹੁਤ ਘਾਤਕ ਹੈ, ਇਸ ਲਈ ਨਸ਼ੇ ਨੂੰ ਖ਼ਤਮ ਕਰਨ ਲਈ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਦੇ ਟੀਚਿਆਂ ਨੂੰ ਹਾਸਲ ਕਰਨ ਲਈ ਪੜ੍ਹਾਈ, ਖੇਡਾਂ ਅਤੇ ਹੋਰ ਸਮਾਜਿਕ ਕੰਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਥਾਣਾ ਮੁਖੀ ਗੁਰਨਾਮ ਸਿੰਘ, ਗੁਰਤੇਜ ਸਿੰਘ ਕਾਦਰਾਬਾਦ, ਜਸਵਿੰਦਰ ਸਿੰਘ ਚੋਪੜਾ ਤੇ ਗੁਰਮੇਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਅਮਰਗੜ੍ਹ (ਪੱਤਰ ਪ੍ਰੇਰਕ): ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿੰਡ ਝੱਲ ਵਿੱਚ ਡੀਐੱਸਪੀ ਸੁਰਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਜਾਗਰੂਕ ਕੈਂਪ ਲਗਾਇਆ ਗਿਆ। ਡੀਐੱਸਪੀ ਨੇ ਕਿਹਾ ਕਿ ਨਸ਼ਾ ਮਾਨਸਿਕ ਬਿਮਾਰੀ ਹੈ ਜਿਸ ਦਾ ਇਲਾਜ ਸੰਭਵ ਹੈ। ਨਸ਼ੇ ਨੌਜਵਾਨਾਂ ਨੂੰ ਚੋਰੀ, ਲੁੱਟ ਖੋਹਾਂ ਕਰਨ ਲਈ ਮਜਬੂਰ ਕਰ ਦਿੰਦੇ ਹਨ। ਉਨ੍ਹਾਂ ਨੌਜਾਵਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗਾ ਸਮਾਜ ਸਿਰਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਵੇ।

Advertisement

Advertisement
Advertisement