ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਨੇ ਨਵੇਂ ਕਾਨੂੰਨਾਂ ਬਾਰੇ ਜਾਗਰੂਕ ਕੀਤਾ

06:30 AM Jul 02, 2024 IST
ਆਮ ਨਾਗਰਿਕਾਂ ਨੂੰ ਨਵੇਂ ਕਾਨੂੰਨਾਂ ਬਾਰੇ ਜਾਗਰੂਕ ਕਰਦੇ ਹੋਏ ਡੀਐਸਪੀ ਹਰਸਿਮਰਨ ਸਿੰਘ ਬੱਲ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਜੁਲਾਈ
ਕੇਂਦਰ ਸਰਕਾਰ ਵੱਲੋਂ ਅੱਜ ਤੋਂ ਤਿੰਨ ਨਵੇਂ ਅਪਰਾਧਕ ਕਾਨੂੰਨ ਲਾਗੂ ਕੀਤੇ ਗਏ ਹਨ। ਅੱਜ ਮੁਹਾਲੀ ਸਾਂਝ ਕੇਂਦਰ ਵਿੱਚ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੱਲੋਂ ਲੋਕਾਂ ਨੂੰ ਨਵੇਂ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿੱਥੇ ਔਰਤਾਂ ਨੂੰ ਵੱਧ ਅਧਿਕਾਰ ਦਿੰਦਿਆਂ ਉਨ੍ਹਾਂ ਖ਼ਿਲਾਫ਼ ਹੁੰਦੇ ਅਪਰਾਧਾਂ ਵਿੱਚ ਸਖ਼ਤ ਨਿਯਮ ਬਣਾਏ ਗਏ ਹਨ, ਉੱਥੇ ਪਹਿਲੀ ਵਾਰ ਅਪਰਾਧ ਕਰਨ ਵਾਲੇ ਵਿਅਕਤੀ ਨੂੰ ਭਾਈਚਾਰਾ ਸੇਵਾ ਦੀ ਸਜਾ ਦਿੱਤੀ ਜਾ ਸਕੇਗੀ। ਜੇ ਸਬੰਧਤ ਵਿਅਕਤੀ ਦੂਜੀ ਵਾਰ ਅਪਰਾਧ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਡੀਐਸਪੀ ਬੱਲ ਨੇ ਦੱਸਿਆ ਕਿ ਨਵੇਂ ਕਾਨੂੰਨਾਂ ਤਹਿਤ ਪੁਲੀਸ ਨੂੰ ਵੀ ਵੱਧ ਅਧਿਕਾਰ ਮਿਲਣਗੇ ਅਤੇ ਲੋਕਾਂ ਨੂੰ ਛੇਤੀ ਇਨਸਾਫ਼ ਮਿਲੇਗਾ। ਇਸ ਸਬੰਧੀ ਅਦਾਲਤਾਂ ਨੂੰ ਵੀ ਫ਼ੈਸਲਾ ਸੁਣਾਉਣ ਲਈ ਪਾਬੰਦ ਕੀਤਾ ਗਿਆ ਹੈ।
ਰੂਪਨਗਰ (ਪੱਤਰ ਪ੍ਰੇਰਕ): ਦੇਸ਼ ਦੇ ਨਾਗਰਿਕਾਂ ਨੂੰ ਸਮਾਂ ਬੱਧ ਸੀਮਾਂ ਵਿੱਚ ਨਿਆਂ ਦੇਣ ਅਤੇ ਕਾਨੂੰਨ ਪ੍ਰਕਿਰਿਆ ਵਿਚ ਸੁਧਾਰ ਕਰਨ ਦੇ ਮੰਤਵ ਨਾਲ ਲਾਗੂ ਨਵੇਂ ਕਾਨੂੰਨ ਲੋਕ ਹਿੱਤ ਲਈ ਸਹਾਈ ਸਾਬਿਤ ਹੋਣਗੇ। ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਥਾਣਾ ਸਿਟੀ ਰੋਪੜ ਵਿੱਚ ਜਾਗਰੂਕਤਾ ਕੈਂਪ ਦੌਰਾਨ ਕਿਹਾ ਕਿ ਪੁਰਾਣੇ ਕਾਨੂੰਨਾਂ ਵਿਚ ਬਦਲਾਅ ਦੀ ਗੱਲ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਹੀ ਸੀ ਤੇ ਅੱਜ ਨਵੇਂ ਕਾਨੂੰਨਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਸਾਰੀਆਂ ਨਵੀਆਂ ਐੱਫਆਈਆਰਜ਼ ਬੀਐੱਨਐੱਸ ਤਹਿਤ ਦਰਜ ਕੀਤੀਆਂ ਜਾਣਗੀਆਂ ਤੇ ਅੱਜ ਤੋਂ ਪਹਿਲਾਂ ਦਰਜ ਕੀਤੇ ਕੇਸਾਂ ਦੇ ਅੰਤਿਮ ਨਿਬੇੜੇ ਪੁਰਾਣੇ ਕਾਨੂੰਨਾਂ ਤਹਿਤ ਹੀ ਹੋਣਗੇ। ਇਸ ਮੌਕੇ ਐੱਸਪੀ ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਹਰਪਿੰਦਰ ਕੌਰ ਗਿੱਲ, ਸਿਟੀ ਐੱਸਐੱਚਓ ਕੁਲਵੰਤ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਕੀਰਤਪੁਰ ਸਾਹਿਬ (ਪੱਤਰ ਪ੍ਰੇਰਕ): ਪੁਲੀਸ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਵਿੱਚ ਅੱਜ ਰੂਪਨਗਰ ਦੇ ਡੀਐੱਸਪੀ ਮਨਵੀਰ ਸਿੰਘ ਬਾਜਵਾ ਦੀ ਅਗਵਾਈ ਹੇਠ ਓਰੀਐਟੇਸਨ ਸੈਸ਼ਨ ਕੀਤਾ ਗਿਆ। ਇਸ ਦਾ ਮੁੱਖ ਮਕਸਦ ਇਲਾਕੇ ਦੇ ਲੋਕਾਂ ਨੂੰ ਨਵੇਂ ਅਪਰਾਧਕ ਕਾਨੂੰਨਾਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਡੀਐਸਪੀ ਮਨਵੀਰ ਸਿੰਘ ਬਾਜਵਾ ਨੇ ਕਿਹਾ ਕਿ ਤਿੰਨ ਨਵੇਂ ਲਾਗੂ ਹੋਏ ਅਪਰਾਧਕ ਕਾਨੂੰਨਾਂ ਨਾਲ ਅਪਰਾਧ ਨੂੰ ਠੱਲ੍ਹ ਪਵੇਗੀ ਤੇ ਲੋਕਾਂ ਨੂੰ ਜਲਦ ਇਨਸਾਫ਼ ਮਿਲੇਗਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਇਲਾਕੇ ਅੰਦਰ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।

Advertisement

Advertisement
Advertisement