For the best experience, open
https://m.punjabitribuneonline.com
on your mobile browser.
Advertisement

ਪੁਲੀਸ ਨੇ ਪਿੰਡ ਵਾਸੀਆਂ ਖ਼ਿਲਾਫ਼ ਕੇਸ ਦਰਜ ਕੀਤੇ

11:04 AM Dec 11, 2023 IST
ਪੁਲੀਸ ਨੇ ਪਿੰਡ ਵਾਸੀਆਂ ਖ਼ਿਲਾਫ਼ ਕੇਸ ਦਰਜ ਕੀਤੇ
ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਵਾਸੀ ਡੀਐੱਸਪੀ ਕੁਲਵੰਤ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ।
Advertisement

ਦੀਪਕ ਠਾਕੁਰ
ਤਲਵਾੜਾ, 10 ਦਸੰਬਰ
ਪਿੰਡ ਕੁੱਲੀਆਂ ਲੁਬਾਣਾ ’ਚ ਬੀਤੇ ਦਿਨ ਵਾਹੀਯੋਗ ਜ਼ਮੀਨ ’ਤੇ ਖਣਨ ਦੇ ਮਾਮਲੇ ’ਚ ਸਥਾਨਕ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਭਾਵੇਂ ਤਹਿਸੀਲਦਾਰ ਮੁਕੇਰੀਆਂ ਦੇ ਦਖ਼ਲ ਮਗਰੋਂ ਮਾਮਲਾ ਸ਼ਾਂਤ ਹੋ ਗਿਆ ਸੀ ਪਰ ਹਾਜੀਪੁਰ ਪੁਲੀਸ ਵੱਲੋਂ ਮਾਈਨਿੰਗ ਫਰਮ ਦੇ ਮੈਨੇਜਰ ਦੀ ਸ਼ਿਕਾਇਤ ’ਤੇ ਅੱਧੀ ਦਰਜਨ ਤੋਂ ਵਧ ਪਿੰਡ ਵਾਸੀਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਪਿੰਡ ਵਾਸੀਆਂ ਦੇ ਸੰਘਰਸ਼ ਦੀ ਹਮਾਇਤ ’ਚ ਨਿੱਤਰ ਆਈ ਹੈ। ਪੁਲੀਸ ਦੀ ਕਾਰਵਾਈ ਤੋਂ ਖਫ਼ਾ ਪਿੰਡ ਵਾਸੀਆਂ ਨੇ ਕਿਸਾਨ ਜਥੇਬੰਦੀ ਦੇ ਸਹਿਯੋਗ ਨਾਲ ਅੱਜ ਸਵੇਰੇ 10 ਵਜੇ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਸੀ ਪਰ ਮਾਮਲੇ ਦੀ ਸੰਜੀਦਗੀ ਦੇਖਦਿਆਂ ਸਥਾਨਕ ਸਿਵਲ ਪ੍ਰਸ਼ਾਸਨ ਅਤੇ ਡੀਐਸਪੀ ਟਾਂਡਾ ਕੁਲਵੰਤ ਸਿੰਘ ਨੇ ਕਿਸਾਨ ਜਥੇਬੰਦੀ ਚੜੂਨੀ ਗਰੁੱਪ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਸੂਬਾ ਸਕੱਤਰ ਅਮਰੀਕ ਸਿਕਰੀ, ਸਾਬਕਾ ਸਰਪੰਚ ਉਂਕਾਰ ਸਿੰਘ ਅਤੇ ਬਖਸ਼ਿਸ਼ ਸਿੰਘ, ਸਰਪੰਚ ਸ਼ਾਮ ਸਿੰਘ ਦੀ ਅਗਵਾਈ ਹੇਠ ਇਕਤਰ ਵੱਡੀ ਗਿਣਤੀ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਮਾਮਲਾ ਠੰਢਾ ਕੀਤਾ। ਇਸ ਮੌਕੇ ਥਾਣਾ ਮੁਕੇਰੀਆਂ ਤੋਂ ਐਸਐਚਓ ਜੋਗਿੰਦਰ ਸਿੰਘ ਅਤੇ ਹਾਜੀਪੁਰ ਤੋਂ ਅਮਰਜੀਤ ਕੌਰ ਵੀ ਹਾਜ਼ਰ ਸਨ। ਹੋਰਨਾਂ ਤੋਂ ਇਲਾਵਾ ਭਾਕਿਯੂ ਚੜੂਨੀ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ, ਸੇਵਾ ਸਿੰਘ, ਬਹਾਦਰ ਸਿੰਘ, ਬਖਸ਼ਿਸ਼ ਸਿੰਘ ਸੌਦਾਗਰ ਸਿੰਘ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਖਣਨ ਨੂੰ ਲੈ ਕੇ ਹੋਏ ਵਿਵਾਦ ’ਚ ਮਾਈਨਿੰਗ ਫਰਮ ਦੇ ਮੈਨੇਜਰ ਨੇ ਦੋਸ਼ ਲਾਇਆ ਸੀ ਕਿ ਪਿੰਡ ਵਾਸੀਆਂ ਵੱਲੋਂ ਉਸ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਉਸ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਵੀ ਕੀਤੀ ਸੀ, ਜਿਸ ਦੇ ਮੱਦੇਨਜ਼ਰ ਪਿੰਡ ਵਾਸੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement

ਪਿੰਡ ਵਾਸੀਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ
ਪੁਲੀਸ ਅਧਿਕਾਰੀਆਂ ਦੀ ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪਿੰਡ ਵਾਸੀਆਂ ’ਤੇ ਦਰਜ ਕੇਸ ਰੱਦ, ਵਾਹੀਯੋਗ ਜ਼ਮੀਨ ’ਤੇ ਕੀਤੀ ਜਾ ਰਹੀ ਖੁਦਾਈ ਬੰਦ ਅਤੇ ਮਾਈਨਿੰਗ ਅਧਿਕਾਰੀ ਸੰਦੀਪ ਕੁਮਾਰ ’ਤੇ ਲੋਕਾਂ ਨੂੰ ਡਰਾਉਣ ਧਮਕਾਉਣ ਤੇ ਉਕਸਾਉਣ ਅਤੇ ਅਦਾਲਤ ਦੇ ਹੁਕਮਾਂ ਦੀ ਤੌਹੀਨ ਕਰਨ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਡੀਐਸਪੀ ਕੁਲਵੰਤ ਸਿੰਘ ਵੱਲੋਂ ਦੋਵੇਂ ਧਿਰਾਂ ਨੂੰ ਆਪਸ ’ਚ ਬਠਾ ਕੇ ਆਪਸੀ ਸਹਿਮਤੀ ਬਣਾਉਣ ਅਤੇ ਪਿੰਡ ਵਾਸੀਆਂ ’ਤੇ ਦਰਜ ਕੇਸ ਰੱਦ ਕਰਨ ਦੇ ਭਰੋਸੇ ਮਗਰੋਂ ਲੋਕਾਂ ਨੇ ਆਪਣਾ ਐਕਸ਼ਨ ਮੁਲਤਵੀ ਕਰ ਦਿੱਤਾ।

Advertisement
Author Image

Advertisement
Advertisement
×