ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਨੇ ਕਤਲ ਦੀ ਗੁੱਥੀ 12 ਘੰਟੇ ਵਿੱਚ ਸੁਲਝਾਈ

10:20 AM Jul 12, 2024 IST
ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਪੁਲੀਸ ਪਾਰਟੀ ਨਾਲ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 11 ਜੁਲਾਈ
ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਨੇ ਦੀਪਕ ਸਿਨੇਮਾ ਰੋਡ ਨਾਲੀ ਮੁਹੱਲੇ ਵਿੱਚ ਇੱਕ ਨੌਜਵਾਨ ਦੇ ਕਤਲ ਦੀ ਗੁੱਥੀ 12 ਘੰਟੇ ਅੰਦਰ ਹੱਲ ਕਰ ਕੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ ਜਦਕਿ ਉਸਦੇ ਅਣਪਛਾਤੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਏਸੀਪੀ ਕੇਂਦਰੀ ਆਕਰਸ਼ੀ ਜੈਨ ਨੇ ਦੱਸਿਆ ਕਿ ਨੇੜੇ ਰੇਲਵੇ ਲਾਈਨ ਦੀਪਕ ਸਿਨੇਮਾ ਰੋਡ ਨਾਲੀ ਮੁਹੱਲਾ ਵਾਸੀ ਆਸ਼ਾ ਰਾਣੀ ਪਤਨੀ ਲੇਟ ਅਸ਼ੋਕ ਕੁਮਾਰ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸਦਾ ਲੜਕਾ ਅਭਿਸੇਕ ਉਰਫ਼ ਪਨੂੰ (27) ਘਰ ਦੇ ਵਿਹੜੇ ਵਿੱਚ ਟਹਿਲ ਰਿਹਾ ਸੀ ਤਾਂ ਅਮਿਤ ਉਰਫ਼ ਕਾਲੂ ਸਮੇਤ ਇੱਕ ਅਣਪਛਾਤੇ ਵਿਅਕਤੀ ਨੇ ਘਰ ਦੇ ਬਾਹਰ ਆ ਕੇ ਉਸ ਨਾਲ ਗਾਲੀ-ਗਲੋਚ ਕੀਤੀ ਅਤੇ ਉਸਦੇ ਗਲੇ ਉਪਰ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਨੇ ਦੱਸਿਆ ਕਿ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਇਸ ਉਪਰੰਤ ਥਾਣਾ ਡਿਵੀਜ਼ਨ ਨੰਬਰ 1 ਦੇ ਇੰਸਪੈਕਟਰ ਗਗਨਦੀਪ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਕੇ ਮੁਲਜ਼ਮਾਂ ਦੀ ਭਾਲ ਵਿੱਚ ਕਈ ਥਾਈਂ ਛਾਪੇ ਮਾਰੇ ਅਤੇ ਇਸ ਦੌਰਾਨ ਅਮਿਤ ਉਰਫ਼ ਕਾਲੂ ਵਾਸੀ ਮੁਹੱਲਾ ਸੋਸ਼ਲ ਨਗਰ ਦੀਪਕ ਸਿਨੇਮਾ ਰੋਡ ਨਾਲੀ ਮੁਹੱਲਾ ਨੂੰ ਕਾਬੂ ਕਰ ਕੇ ਇੱਕ ਖੰਜਰ ਅਤੇ 100 ਰੁਪਏ ਬਰਾਮਦ ਕੀਤੇ ਗਏ ਹਨ। ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਉਸਦੇ ਭਗੌੜੇ ਸਾਥੀ ਦੀ ਭਾਲ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Advertisement

Advertisement
Advertisement