ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਨੇ ਕਤਲ ਦੀ ਗੁੱਥੀ ਸੁਲਝਾਈ

08:52 AM Jun 28, 2024 IST

ਪੱਤਰ ਪ੍ਰੇਰਕ
ਰਤੀਆ, 27 ਜੂਨ
ਪੁਲੀਸ ਕਪਤਾਨ ਆਸਥਾ ਮੋਦੀ ਦੇ ਨਿਰਦੇਸ਼ ਅਨੁਸਾਰ ਅਪਰਾਧ ’ਤੇ ਰੋਕ ਲਗਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਦਰ ਥਾਣਾ ਪੁਲੀਸ ਨੇ ਅੰਨ੍ਹੇ ਕਤਲ ਮਾਮਲਾ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ ਸੋਨੂੰ ਅਤੇ ਬਲਵਿੰਦਰ ਸਿੰਘ ਉਰਫ ਗਿਆਨੀ ਵਾਸੀ ਨਕਟਾ ਦੇ ਰੂਪ ਵਿਚ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਓਮ ਪ੍ਰਕਾਸ਼ ਨੇ ਦੱਸਿਆ ਕਿ ਬੀਤੀ ਦੋ ਮਈ ਨੂੰ ਹਰਦੀਪ ਸਿੰਘ ਦੀ ਸ਼ਿਕਾਇਤ ’ਤੇ ਗੁਰਦੇਵ ਸਿੰਘ ਦੀ ਗੁੰਮਸ਼ੁਦਗੀ ਬਾਰੇ ਮਾਮਲਾ ਦਰਜ ਕਰਵਾਇਆ ਗਿਆ ਸੀ। ਤਫਤੀਸ਼ ਤਹਿਤ ਮ੍ਰਿਤਕ ਦਾ ਮੋਟਰਸਾਈਕਲ ਪੰਜਾਬ ਇਲਾਕੇ ਦੇ ਪਿੰਡ ਆਲੂਪੁਰ ਦੀ ਨਹਿਰ ਕੋਲ ਮਿਲਿਆ ਸੀ, ਜਦੋਂਕਿ 8 ਮਈ ਨੂੰ ਗੁਰਦੇਵ ਸਿੰਘ ਦੀ ਲਾਸ਼ ਪੰਜਾਬ ਦੀ ਰਾਜਰਾਣਾ ਨਹਿਰ ਕੋਲ ਮਿਲੀ ਸੀ। ਉਸ ਨੇ ਆਪਣੇ ਬਿਆਨ ਵਿੱਚ ਦੋਸ਼ ਲਗਾਇਆ ਸੀ ਕਿ ਕੁਝ ਨੌਜਵਾਨਾਂ ਨੇ ਹੀ ਗੁਰਦੇਵ ਸਿੰਘ ਦੇ ਕਤਲ ਨੂੰ ਅੰਜਾਮ ਦਿੱਤਾ ਹੈ ਅਤੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਨਹਿਰ ਵਿਚ ਸੁੱਟਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਬਾਅਦ ਵਿਚ ਕਤਲ ਦੀਆਂ ਵੱਖ-ਵੱਖ ਧਾਰਾਵਾਂ ਨੂੰ ਜੋੜ ਕੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲੈ ਕੇ ਗੰਭੀਰਤਾ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ ਅਤੇ ਇਸ ਵਿੱਚ ਜੇ ਹੋਰ ਲੋਕ ਵੀ ਸ਼ਾਮਲ ਹੋਣਗੇ, ਉਨ੍ਹਾਂ ਦੀ ਵੀ ਗ੍ਰਿਫ਼ਤਾਰੀ ਕੀਤੀ ਜਾਵੇਗੀ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲੀਸ ਕਪਤਾਨ ਦੇ ਨਿਰਦੇਸ਼ਾਂ ’ਤੇ ਇਲਾਕੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਮੁਸਤੈਦੀ ਨਾਲ ਡਿਊਟੀ ਦਿੱਤੀ ਜਾ ਰਹੀ ਹੈ।

Advertisement

Advertisement
Advertisement