ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਨਸ਼ਾ ਮੁਕਤ ਪੰਜਾਬ’ ਮੁਹਿੰਮ ਸਫ਼ਲ ਬਣਾਉਣ ਲਈ ਪੁਲੀਸ ਨੇ ਸਹਿਯੋਗ ਮੰਗਿਆ

10:30 AM Jul 18, 2024 IST
ਡੀਐੱਸਪੀ ਤਰਲੋਚਨ ਸਿੰਘ ਨੂੰ ਸਨਮਾਨਦੇ ਹੋਏ ਪਤਵੰਤੇ।-ਫੋਟੋ: ਢਿੱਲੋਂ

ਪੱਤਰ ਪ੍ਰੇਰਕ
ਜਗਰਾਉਂ, 17 ਜੁਲਾਈ
ਸੂਬਾ ਸਰਕਾਰ, ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਮੁਹਿੰਮਾਂ ਵਿੱਢੀਆਂ ਹੋਈਆਂ ਹਨ। ਇਸੇ ਲੜੀ ਤਹਿਤ ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ’ਚ ਤਾਇਨਾਤ ਉੱਚ ਅਧਿਕਾਰੀਆਂ ਵੱਲੋਂ ਪਿੰਡ-ਪਿੰਡ ਦਸਤਕ ਦਿੱਤੀ ਜਾ ਰਹੀ ਹੈ। ਅੱਜ ਡੀਐੱਸਪੀ ਤਰਲੋਚਨ ਸਿੰਘ ਨੇ ਹਠੂਰ ਬਲਾਕ ਦੇ ਪਿੰਡ ਡੱਲਾ, ਚਕਰ ਤੇ ਝੋਰੜਾਂ ’ਚ ਪੰਚਾਇਤਾਂ, ਕਲੱਬਾਂ ਅਤੇ ਸਮਾਜ ਸੇਵਾ ’ਚ ਲੱਗੀਆਂ ਸੰਸਥਾਵਾਂ ਦੇ ਮੁਖੀਆਂ ਅਤੇ ਪਿੰਡਾਂ ਦੇ ਵਸਨੀਕਾਂ ਨਾਲ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮੀਟਿੰਗਾਂ ਕੀਤੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੁਲੀਸ ਦਾ ਸਾਥ ਦੇ ਕੇ ਨਸ਼ੇ ਦੇ ਸੌਦਾਗਰਾਂ ਅਤੇ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੁੜਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਦੇ ਲੋਕ ਹਰ ਔਖੀ ਘੜੀ ਦਾ ਡਟ ਕੇ ਮੁਕਾਬਲਾ ਕਰਨ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਆਖਿਆ ਕਿ ਅਸੀਂ ਆਪਣੀ ਜਵਾਨੀ ਨੂੰ ਬਚਾਉਣ ਲਈ ਆਪਾ ਵਾਰਨ ਤੋਂ ਗੁਰੇਜ਼ ਨਹੀਂ ਕਰਾਂਗੇ ਜਦਕਿ ਲੋਕਾਂ ਦਾ ਸੱਚਾ ਸਾਥ ਅਤੇ ਅਗਵਾਈ ਹੀ ਪੰਜਾਬ ਦੀ ਨੌਜਵਾਨੀ ਨੂੰ ਬਚਾ ਸਕਦੀ ਹੈ। ਇਸ ਮੌਕੇ ਲੋਕਾਂ ਨੇ ਨਸ਼ਾ ਮੁਕਤੀ ਮੁਹਿੰਮ ਦੀ ਸਫਲਤਾ ਲਈ ਸੁਝਾਅ ਵੀ ਦਿੱਤੇ।
ਥਾਣਾ ਹਠੂਰ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਆਖਿਆ ਕਿ ਨਸ਼ਿਆਂ ਦੀ ਦਲ-ਦਲ’ਚ ਫਸੀ ਨੌਜਵਾਨੀ ਨੂੰ ਸਰਕਾਰੀ ਹਸਪਤਾਲਾਂ ’ਚ ਮਿਲ ਰਹੇ ਮੁਫਤ ਇਲਾਜ ਸਹੂਲਤ ਨਾਲ ਮੋੜਿਆ ਜਾ ਸਕਦਾ ਹੈ। ਇਸ ਮੌਕੇ ਸਰਪੰਚ ਜਸਵਿੰਦਰ ਕੌਰ ਸਿੱਧੂ, ਪ੍ਰਧਾਨ ਨਿਰਮਲ ਸਿੰਘ ਡੱਲਾ, ਸਰਪੰਚ ਹਰਬੰਸ ਸਿੰਘ ਢਿੱਲੋਂ, ਸਰਪੰਚ ਬੂਟਾ ਚਕਰ, ਪੰਚ ਦੁੱਲਾ ਸਿੰਘ, ਪ੍ਰਧਾਨ ਧੀਰਾ ਸਿੰਘ, ਪ੍ਰਧਾਨ ਜ਼ੋਰਾ ਸਿੰਘ, ਪ੍ਰਧਾਨ ਤੇਲੂ ਸਿੰਘ, ‘ਆਪ’ ਆਗੂ ਕਰਮਜੀਤ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਜਗਜੀਤ ਸਿੰਘ ਖੇਲਾ, ਕੰਮੀ ਸਿੰਘ ਡੱਲਾ, ਇਕਬਾਲ ਸਿੰਘ ਖਾਲਸਾ, ਨੰਬਰਦਾਰ ਗੁਰਦੀਪ ਸਿੰਘ ਦਿਓਲ, ਗੁਰਨਾਮ ਸਿੰਘ, ਪਰਿਵਾਰ ਸਿੰਘ ਤੇ ਅਜੀਤ ਸਿੰਘ ਹਾਜ਼ਰ ਸਨ।

Advertisement

Advertisement