ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਨੇ 50 ਮੋਬਾਈਲ ਫੋਨ ਟਰੇਸ ਕਰਕੇ ਮਾਲਕਾਂ ਨੂੰ ਸੌਪੇ

08:29 AM Aug 25, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਅਗਸਤ
ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਸਮੇਂ ਗੁੰਮ ਹੋਏ 50 ਮੋਬਾਈਲ ਫੋਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਟਰੇਸ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਜ਼ਿਲ੍ਹਾ ਪੁਲੀਸ ਦੇ ਥਾਣਾ ਸਾਈਬਰ ਕਰਾਇਮ ਤੇ ਟੈਕਨੀਕਲ ਸੈਲ ਨੇ ਕਾਰਵਾਈ ਕਰਦਿਆਂ ਆਮ ਪਬਲਿਕ ਦੇ ਵੱਖ-ਵੱਖ ਸਮੇਂ ’ਤੇ ਗੁੰਮ ਹੋਏ 50 ਮੋਬਾਈਲ ਫੋਨ ਟਰੇਸ ਕੀਤੇ ਹਨ ਅਤੇ ਇਹ ਮੋਬਾਈਲ ਫੋਨ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੇ ਗਏ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਅਪੀਲ ਕੀਤੀ ਕਿ ਜਦੋਂ ਕਿਸੇ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਤੁਰੰਤ ਨੇੜਲੇ ਪੁਲੀਸ ਥਾਣੇ ਵਿਚ ਬਣੇ ਸਾਂਝ ਕੇਂਦਰ ਜਾਂ ਸੀਈਆਈਆਰ ਪੋਰਟਲ ’ਤੇ ਰਿਪੋਰਟ ਦਰਜ ਕਰਵਾਈ ਜਾਵੇ। ਇਸ ਮੌਕੇ ਐੱਸਪੀ ਨਵਰੀਤ ਸਿੰਘ ਵਿਰਕ, ਥਾਣਾ ਸਾਇਬਰ ਕਰਾਇਮ ਦੇ ਇੰਚਾਰਜ ਹਰਜੀਤ ਕੌਰ ਮੌਜੂਦ ਸਨ।

Advertisement

Advertisement