ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਮੁਲਾਜ਼ਮ ਨੇ ਸਾਥੀਆਂ ਨਾਲ ਮਿਲ ਕੇ ਵਿਅਕਤੀ ਨੂੰ ਕੀਤਾ ਅਗਵਾ

08:00 AM Jun 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਲੁਧਿਆਣਾ/ਮਾਛੀਵਾੜਾ, 12 ਜੂਨ
ਖੰਨਾ ਪੁਲੀਸ ’ਚ ਬਤੌਰ ਹੈਡ ਕਾਂਸਟੇਬਲ ਤੈਨਾਤ ਪੰਜਾਬ ਪੁਲੀਸ ਦੇ ਮੁਲਾਜ਼ਮ ਨੇ ਆਪਣੇ 2 ਦੋਸਤਾਂ ਦੇ ਨਾਲ ਮਿਲ ਕੇ ਕੂੰਮਕਲਾਂ ਦੇ ਪਿੰਡ ਕੋਟ ਗੰਗੂ ਰਾਏ ’ਚ ਵਿਅਕਤੀ ਨੂੰ ਅਗਵਾ ਕਰ ਲਿਆ। ਮੁਲਜ਼ਮਾਂ ਨੇ ਉਸ ਨੂੰ ਸੀਆਈਏ ਸਟਾਫ਼ ਦੋਰਾਹਾ ਦੇ ਮੁਲਾਜ਼ਮ ਦੱਸਿਆ ਤੇ ਆਖਿਆ ਕਿ ਉਹ ਨਸ਼ਾ ਵੇਚਦਾ ਹੈ, ਜਿਸ ਲਈ ਉਸ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਨੇ ਉਸ ਤੋਂ 30 ਹਜ਼ਾਰ ਰੁਪਏ ਲੈ ਕੇ ਉਸ ਨੂੰ ਛੱਡ ਦਿੱਤਾ। ਇਸ ਮਗਰੋਂ ਕੋਟ ਗੰਗੂ ਰਾਏ ਦੇ ਰਹਿਣ ਵਾਲੇ ਸੋਮ ਪ੍ਰਕਾਸ਼ ਦੀ ਸ਼ਿਕਾਇਤ ’ਤੇ ਥਾਣਾ ਕੂੰਮਕਲਾਂ ਦੀ ਪੁਲੀਸ ਨੇ ਖੰਨਾ ਪੁਲੀਸ ’ਚ ਬਤੌਰ ਹੈਡ ਕਾਂਸਟੇਬਲ ਤੈਨਾਤ ਮਾਛੀਵਾੜਾ ਦੇ ਪਿੰਡ ਬਹਿਸਾਲ ਕਲਾਂ ਦੇ ਰਹਿਣ ਵਾਲੇ ਜਗਦੀਸ਼, ਪਿੰਡ ਜੱਸੋਵਾਲ ਦੇ ਰਹਿਣ ਵਾਲੇ ਸਤਨਾਮ ਸਿੰਘ ਤੇ ਮਨਦੀਪ ਸਿੰਘ ਖ਼ਿਲਾਫ਼ ਅਗਵਾ ਸਣੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਜਗਦੀਸ਼ ਅਤੇ ਸਤਨਾਮ ਨੂੰ ਗ੍ਰਿਫ਼ਤਾਰ ਕਰ ਅਦਾਲਤ ’ਚ ਪੇਸ਼ ਕਰ 2 ਦਿਨਾਂ ਰਿਮਾਂਡ ’ਤੇ ਲੈ ਕੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਤੀਸਰੇ ਮੁਲਜ਼ਮ ਮਨਦੀਪ ਸਿੰਘ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।
ਸੋਮ ਪ੍ਰਕਾਸ਼ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਹ ਪਿੰਡ ਕੋਟ ਗੰਗੂ ਰਾਏ ’ਚ ਬੈਠਾ ਸੀ। ਰਾਤ ਕਰੀਬ ਸਾਢੇ 8 ਵਜੇ ਸਵਿਫ਼ਟ ਕਾਰ ’ਚ ਸਵਾਰ ਹੋ ਕੇ ਤਿੰਨ ਨੌਜਵਾਨ ਉਸਦੇ ਕੋਲ ਆਏ। ਉਨ੍ਹਾਂ ਨੇ ਆਉਂਦੇ ਹੀ ਉਸਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਖੁਦ ਨੂੰ ਸੀਆਈਏ ਸਟਾਫ਼ ਦੋਰਾਹਾ ਦਾ ਕਰਮੀ ਦੱਸਿਆ। ਜਿਸ ਤੋਂ ਬਾਅਦ ਤਿੰਨਾਂ ਨੇ ਉਸਨੂੰ ਨਸ਼ਾ ਵੇਚਣ ਦਾ ਦੋਸ਼ ਲਾ ਕੇ ਡਰਾਇਆ ਧਮਕਾਇਆ ਆਪਣੇ ਨਾਲ ਗੱਡੀ ’ਚ ਬਿਠਾ ਕੇ ਲੈ ਗਏ। ਤਿੰਨਾਂ ਮੁਲਜ਼ਮਾਂ ਨੇ ਪਿੰਡ ਘੁਲਾਲ ਨਜ਼ਦੀਕ ਗੱਡੀ ਰੋਕ ਕੇ ਉਸ ਨਾਲ ਕੁੱਟਮਾਰ ਕੀਤੀ। ਲੁਟੇਰਿਆਂ ਨੇ ਉਸ ਨੂੰ ਕਿਹਾ ਕਿ ਉਹ ਨਸ਼ਾ ਵੇਚਦਾ ਹੈ, ਇਸ ਕਾਰਨ ਉਹ ਉਸ ਖ਼ਿਲਾਫ਼ ਕੇਸ ਦਰਜ ਕਰਵਾਉਣਗੇ।
ਸੋਮ ਪ੍ਰਕਾਸ਼ ਨੇ ਕਿਹਾ ਕਿ ਤਿੰਨਾਂ ਮੁਲਜ਼ਮਾਂ ਨੇ ਉਸ ਨੂੰ ਧਮਕਾਇਆ, ਜਿਸ ਤੋਂ ਬਾਅਦ ਉਸਨੇ ਆਪਣੇ ਪਛਾਣ ਵਾਲੇ ਤੋਂ 30 ਹਜ਼ਾਰ ਰੁਪਏ ਮੰਗਵਾ ਕੇ ਉਨ੍ਹਾਂ ਨੂੰ ਦਿੱਤੇ। ਪੈਸੇ ਲੈ ਕੇ ਤਿੰਨਾਂ ਬਦਮਾਸ਼ਾਂ ਨੇ ਉਸ ਨੂੰ ਛੱਡ ਦਿੱਤਾ।
ਥਾਣਾ ਕੂੰਮਕਲਾਂ ਦੇ ਇੰਚਾਰਜ ਇੰਸਪੈਕਟਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਇੱਕ ਹਾਲੇ ਫ਼ਰਾਰ ਹੈ। ਇੱਕ ਮੁਲਜ਼ਮ ਅਸਲ ’ਚ ਪੁਲੀਸ ਕਰਮੀ ਹੈ ਤੇ ਉਸਨੇ ਆਪਣੇ ਦੋਸਤਾਂ ਨਾਲ ਮਿਲ ਕੇ ਅਜਿਹਾ ਕੰਮ ਕੀਤਾ ਹੈ। ਪੁਲੀਸ ਕਰਮੀ ਨੇ ਅਜਿਹਾ ਕਿਉਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ਰਾਰ ਚੱਲ ਰਹੇ ਮੁਲਜ਼ਮ ਦੀ ਭਾਲ ਲਈ ਵੀ ਛਾਪੇ ਮਾਰੇ ਜਾ ਰਹੇ ਹਨ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement