For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਤੋਂ ਜੀਤ ਮਹਿੰਦਰ ਸਿੱਧੂ ਦੀ ਉਮੀਦਵਾਰੀ ਤੋਂ ਸਿਆਸੀ ਖੇਮੇ ਹੈਰਾਨ

08:58 AM Apr 15, 2024 IST
ਬਠਿੰਡਾ ਤੋਂ ਜੀਤ ਮਹਿੰਦਰ ਸਿੱਧੂ ਦੀ ਉਮੀਦਵਾਰੀ ਤੋਂ ਸਿਆਸੀ ਖੇਮੇ ਹੈਰਾਨ
Advertisement

ਸ਼ਗਨ ਕਟਾਰੀਆ
ਬਠਿੰਡਾ, 14 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਹਾਈ ਕਮਾਂਡ ਵੱਲੋਂ ਦੇਰ ਸ਼ਾਮ ਨੂੰ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਸਿਆਸੀ ਹਲਕੇ, ਖਾਸ ਕਰਕੇ ਕਾਂਗਰਸੀ ਸਫ਼ਾਂ ’ਚ ਕਾਫੀ ਹੈਰਾਨੀ ਹੈ। ਇਸ ਹਲਕੇ ਤੋਂ ਕਾਂਗਰਸ ’ਚ ਦੋ ਨਾਵਾਂ ਬਾਰੇ ਚਰਚਾ ਚੱਲ ਰਹੀ ਸੀ। ਇਨ੍ਹਾਂ ’ਚੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਾਂ ਜ਼ਿਕਰਯੋਗ ਹਨ। ਜ਼ਿਲ੍ਹਾ ਕਾਂਗਰਸ ਬਠਿੰਡਾ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਵੱਲੋਂ ਬੀਬਾ ਅੰਮ੍ਰਿਤਾ ਵੜਿੰਗ ਦੀ ਚੋਣ ਮੁਹਿੰਮ ਮਘਾਈ ਜਾ ਰਹੀ ਸੀ। ਜੀਤ ਮਹਿੰਦਰ ਸਿੰਘ ਸਿੱਧੂ ਕਾਂਗਰਸ ਪਾਰਟੀ ਵਲੋਂ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ। ਕਾਂਗਰਸ ਦੇ ਟਕਸਾਲੀ ਆਗੂਆਂ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੀ ਉਮੀਦਵਾਰੀ ’ਤੇ ਭਾਵੇਂ ਖੁੱਲ੍ਹ ਕੇ ਕੁੱਝ ਕਹਿਣ ਤੋਂ ਗੁਰੇਜ਼ ਕੀਤਾ ਹੈ ਪਰ ਉਨ੍ਹਾਂ ਨਾਲ ਹੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਪਛਾਣ ਲੁਕਾਉਣ ਦੀ ਸ਼ਰਤ ’ਤੇ ਕਿਹਾ ਕਿ ਜੇਕਰ ਪਾਰਟੀ ਵੱਲੋਂ ਟਕਸਾਲੀ ਆਗੂਆਂ ਦੀ ਇਸੇ ਤਰ੍ਹਾਂ ਅਣਦੇਖੀ ਕਰਕੇ ‘ਮੌਕਾਪ੍ਰਸਤਾਂ’ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਰਹੀ ਤਾਂ ਪਾਰਟੀ ਨੂੰ ਇਸ ਦਾ ਖ਼ਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।

Advertisement

Advertisement
Author Image

Advertisement
Advertisement
×