For the best experience, open
https://m.punjabitribuneonline.com
on your mobile browser.
Advertisement

ਯੂਪੀ ’ਚ ਭਾਜਪਾ ਵਿਚਲਾ ਸਿਆਸੀ ਸੰਕਟ ਹੋਰ ਡੂੰਘਾ ਹੋਇਆ

07:36 AM Jul 18, 2024 IST
ਯੂਪੀ ’ਚ ਭਾਜਪਾ ਵਿਚਲਾ ਸਿਆਸੀ ਸੰਕਟ ਹੋਰ ਡੂੰਘਾ ਹੋਇਆ
ਕੇਸ਼ਵ ਪ੍ਰਸਾਦ ਮੌਰਿਆ
Advertisement

ਲਖਨਊ, 17 ਜੁਲਾਈ
ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਅੱਜ ਕਿਹਾ ਕਿ ਪਾਰਟੀ ਸਰਕਾਰ ਤੋਂ ਵੱਡੀ ਹੈ। ਭਾਜਪਾ ਆਗੂ ਵੱਲੋਂ ਐਕਸ ’ਤੇ ਕੀਤੀ ਗਈ ਇਸ ਟਿੱਪਣੀ ਨੇ ਭਾਜਪਾ ਦੀ ਰਾਜ ਇਕਾਈ ’ਚ ‘ਪਾੜ’ ਦੀਆਂ ਕਿਆਸ ਅਰਾਈਆਂ ਵਧਾ ਦਿੱਤੀਆਂ ਹਨ। ਉਪ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਐਕਸ ’ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਕਿਹਾ ਗਿਆ ਹੈ, ‘‘ਪਾਰਟੀ ਸਰਕਾਰ ਤੋਂ ਵੱਡੀ ਹੈ। ਵਰਕਰਾਂ ਦਾ ਦਰਦ ਮੇਰਾ ਦਰਦ ਹੈ। ਸੰਸਥਾ ਤੋਂ ਵੱਡਾ ਕੋਈ ਨਹੀਂ। ਵਰਕਰ ਹੀ ਪਾਰਟੀ ਦਾ ਮਾਣ ਹਨ।’’
ਲਖਨਊ ਵਿੱਚ ਐਤਵਾਰ ਨੂੰ ਭਾਜਪਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਵੀ ਮੌਰਿਆ ਨੇ ਇਹ ਬਿਆਨ ਦਿੱਤਾ ਸੀ। ਮੀਟਿੰਗ ਵਿੱਚ ਮੌਰਿਆ ਨੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਲੋਕ ਨੁਮਾਇੰਦਿਆਂ ਨੂੰ ਵਰਕਰਾਂ ਦਾ ਸਨਮਾਨ ਕਰਨ ਦੀ ਵੀ ਅਪੀਲ ਕੀਤੀ। ਮੌਰਿਆ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਿਚਾਲੇ ਕਥਿਤ ਮਤਭੇਦਾਂ ਦੀਆਂ ਅਫਵਾਹਾਂ ਵਿਚਾਲੇ ਉਪ ਮੁੱਖ ਮੰਤਰੀ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਵੀ ਮੁਲਾਕਾਤ ਕੀਤੀ ਸੀ। ਮੀਟਿੰਗ ਬਾਰੇ ਨਾ ਤਾਂ ਭਾਜਪਾ ਨੇ ਕੋਈ ਜਾਣਕਾਰੀ ਸਾਂਝੀ ਕੀਤੀ ਅਤੇ ਨਾ ਹੀ ਮੌਰਿਆ ਨੇ ਇਸ ਬਾਰੇ ਕੋਈ ਬਿਆਨ ਦਿੱਤਾ ਹੈ।
ਇਸ ਦੌਰਾਨ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ’ਚ ਚੱਲ ਰਹੇ ‘ਅੰਦਰੂਨੀ ਕਲੇਸ਼’ ਕਾਰਨ ਲੋਕਾਂ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ, ‘‘ਸੱਤਾ ਲਈ ਇਸ ਲੜਾਈ ’ਚ ਉੱਤਰ ਪ੍ਰਦੇਸ਼ ਦੇ ਲੋਕ ਦੁਖੀ ਹਨ। ਪਹਿਲਾਂ ਭਾਜਪਾ ਦੂਜੀਆਂ ਪਾਰਟੀਆਂ ਨੂੰ ਘੇਰਦੀ ਸੀ ਪਰ ਹੁਣ ਉਸ ਨਾਲ ਵੀ ਇਹੋ ਹੋ ਰਿਹਾ ਹੈ। ਭਾਜਪਾ ‘ਅੰਦਰੂਨੀ ਕਲੇਸ਼’ ਦੇ ਦਲਦਲ ’ਚ ਧਸਦੀ ਜਾ ਰਹੀ ਹੈ।’’ -ਪੀਟੀਆਈ

Advertisement

ਮੁੱਖ ਮੰਤਰੀ ਯੋਗੀ ਵੱਲੋਂ ਰਾਜਪਾਲ ਨਾਲ ਮੁਲਾਕਾਤ

ਰਾਜਪਾਲ ਆਨੰਦੀਬੇਨ ਪਟੇਲ ਨਾਲ ਗੱਲਬਾਤ ਕਰਦੇ ਹੋਏ ਯੋਗੀ ਆਦਿਤਿਆਨਾਥ। -ਫੋਟੋ: ਪੀਟੀਆਈ

ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਸ਼ਾਮ ਰਾਜ ਭਵਨ ’ਚ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਆਦਿਤਿਆਨਾਥ ਸ਼ਾਮ ਨੂੰ ਰਾਜ ਭਵਨ ਪਹੁੰਚੇ ਅਤੇ ਰਾਜਪਾਲ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੋਗੀ ਨੇ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਬਾਰੇ ਵਿਚਾਰ-ਚਰਚਾ ਕੀਤੀ। ਮੌਨਸੂਨ ਸੈਸ਼ਨ 29 ਜੁਲਾਈ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ। -ਪੀਟੀਆਈ

Advertisement

ਚੌਧਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਵਿਚਾਰ-ਚਰਚਾ

ਭਾਜਪਾ ਦੇ ਸੂਬਾ ਪ੍ਰਧਾਨ ਭੁਪੇਂਦਰ ਸਿੰਘ ਚੌਧਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਚੌਧਰੀ ਨੇ ਪ੍ਰਧਾਨ ਮੰਤਰੀ ਨੂੰ ਸਿਆਸੀ ਤੌਰ ’ਤੇ ਅਹਿਮ ਮੰਨੇ ਜਾਂਦੇ ਇਸ ਸੂਬੇ ’ਚ ਪਾਰਟੀ ਦੇ ਅੰਦਰੂਨੀ ਮਾਮਲਿਆਂ ਨਾਲ ਜੁੜੇ ਕਈ ਮੁੱਦਿਆਂ ਤੋਂ ਜਾਣੂ ਕਰਵਾਇਆ। ਲੋਕ ਸਭਾ ਚੋਣਾਂ ਵਿੱਚ ਸੂਬੇ ’ਚ ‘ਇੰਡੀਆ’ ਗੱਠਜੋੜ ਦੇ ਮੁਕਾਬਲੇ ਘੱਟ ਸੀਟਾਂ ਮਿਲਣ ਤੋਂ ਬਾਅਦ ਭਾਜਪਾ ਅੰਦਰ ਸਿਆਸੀ ਉਥਲ-ਪੁਥਲ ਹੋ ਰਹੀ ਹੈ। ਬੀਤੇ ਦਿਨ ਚੌਧਰੀ ਅਤੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਵੀ ਮੁਲਾਕਾਤ ਕੀਤੀ ਸੀ।

Advertisement
Author Image

joginder kumar

View all posts

Advertisement