ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਦਾ ਰਾਜਸੀ ਅੰਤ ਹੋ ਚੁੱਕਿਐ: ਧਾਲੀਵਾਲ

09:28 AM May 05, 2024 IST
ਸਰਹੱਦੀ ਪਿੰਡ ਪੂੰਗਾ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਕੁਲਦੀਪ ਧਾਲੀਵਾਲ।

ਰਾਜਨ ਮਾਨ
ਰਾਮਦਾਸ, 4 ਮਈ
ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਰਾਜਸੀ ਅੰਤ ਹੋ ਚੁੱਕਿਆ ਹੈ ਅਤੇ ਲੋਕਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਸ੍ਰੀ ਧਾਲੀਵਾਲ ਵੱਲੋਂ ਆਪਣੇ ਹਲਕੇ ਦੇ ਸਰਹੱਦੀ ਪਿੰਡਾਂ ਸੰਗੋਆਣਾ,ਤਲਵੰਡੀ ਰਾਏ ਦਾਦੂ, ਪੂੰਗਾ ਕੋਟਲੀ ਕੋਕਾ, ਕਮੀਰਪੁਰਾ ਵਿੱਚ ਅੱਜ ਚੋਣ ਮੀਟਿੰਗਾਂ ਕੀਤੀਆਂ ਗਈਆਂ । ਇਸ ਮੌਕੇ ਸੈਂਕੜੇ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ । ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਦੇ ਖਜ਼ਾਨੇ ਨੂੰ ਬੁਰੀ ਤਰ੍ਹਾਂ ਨਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੇ ਮਹਿਲ ਵੱਡੇ ਹੁੰਦੇ ਗਏ ਅਤੇ ਪੰਜਾਬ ਦਾ ਮੱਧ ਵਰਗ ਦਿਨ ਬ ਦਿਨ ਗਰੀਬੀ ਵੱਲ ਵੱਧਦਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਨਕਸ਼ੇ ਤੋਂ ਖਤਮ ਹੋ ਰਿਹਾ ਹੈ। ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ। ਸ੍ਰੀ ਧਾਲੀਵਾਲ ਨੇ ਕਿਹਾ ਕਿ ਭਾਜਪਾ ਦੇ ਨੇਤਾਵਾਂ ਨੂੰ ਅਸੀਂ ਤੇ ਕੀ ਕਹਿਣਾ ਹੈ ਆਮ ਲੋਕ ਹੀ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇ ਰਹੇ ਹਨ। ਭਾਜਪਾ ਨੇ ਸਾਡੇ ਸੈਂਕੜੇ ਕਿਸਾਨਾਂ ਨੂੰ ਸ਼ਹੀਦ ਕਰਾਇਆ ਅਤੇ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।

Advertisement

Advertisement
Advertisement