ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ ਮਗਰੋਂ ਸਿਆਸੀ ਸਮੀਕਰਨ ਬਦਲੇ

07:19 AM Oct 22, 2024 IST
ਨਵੀਆਂ ਪੰਚਾਇਤਾਂ ਦਾ ਸਨਮਾਨ ਕਰਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 21 ਅਕਤੂਬਰ
ਪੰਚਾਇਤ ਚੋਣਾਂ ਤੋਂ ਬਾਅਦ ਮੁਹਾਲੀ ਹਲਕੇ ਵਿੱਚ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ ਹਨ। ਜਿੱਥੇ ਅਕਾਲੀ ਦਲ ਦੀ ਗੱਡੀ ਬਿਲਕੁਲ ਲੀਹੋਂ ਲੱਥ ਗਈ ਹੈ, ਉੱਥੇ ਚਾਰ-ਚੁਫੇਰੇ ਝਾੜੂ ਦਾ ਬੋਲਬਾਲਾ ਹੈ। ਜ਼ਿਆਦਾਤਰ ਨਵੀਆਂ ਚੁਣੀਆਂ ਗਈਆਂ ਗ੍ਰਾਮ ਪੰਚਾਇਤਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੋ ਚਾਰ ਪਿੰਡਾਂ ਨੂੰ ਛੱਡ ਕੇ ਬਾਕੀ ਸਾਰਿਆਂ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਤੋਂ ਥਾਪੜਾ ਲਿਆ ਹੈ। ਅੱਜ ਵੀ ਸੱਤ ਪਿੰਡਾਂ ਦੀਆਂ ਪੰਚਾਇਤਾਂ ਨੇ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਭਰੋਸਾ ਪ੍ਰਗਟ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਲੌਂਗੀ, ਠਸਕਾ, ਪਾਪੜੀ, ਹੁਸੈਨਪੁਰ, ਮਟਰਾਂ, ਕੁਰੜਾ ਅਤੇ ਰੁੜਕਾ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਸਮੇਤ ਹੋਰ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਦਿਆਂ ਭਰੋਸਾ ਦਿੱਤਾ ਕਿ ਵਿਕਾਸ ਕੰਮਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਹਰਬਿੰਦਰ ਸਿੰਘ, ਅਕਬਿੰਦਰ ਸਿੰਘ ਗੋਸਲ, ਆਰਪੀ ਸ਼ਰਮਾ, ਤਰਲੋਚਨ ਸਿੰਘ ਮਟੌਰ, ਸਤਨਾਮ ਸਿੰਘ ਮਾਨ ਸਰਪੰਚ ਬਲੌਂਗੀ, ਬਚਨ ਸਿੰਘ ਪਾਪੜੀ, ਗੁਰਪ੍ਰੀਤ ਸਿੰਘ ਹਰਪਾਲ ਸਿੰਘ ਬਰਾੜ, ਆਰਐਸ ਢਿੱਲੋਂ, ਧੀਰਜ ਕੁਮਾਰ, ਅਮਰੀਕ ਸਿੰਘ ਸਮਾਣਾ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

Advertisement

Advertisement