ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੋਲਿੰਗ ਬੂਥਾਂ ਨੂੰ ਸੱਜ ਵਿਆਹੀ ਵਾਂਗ ਸਜਾਇਆ

08:44 AM Jun 01, 2024 IST
ਧੂਰੀ ਸ਼ਹਿਰ ਅੰਦਰ ਸਜਾਏ ਗਏ ਬੂਥ ਦੀ ਤਸਵੀਰ।

ਹਰਦੀਪ ਸਿੰਘ ਸੋਢੀ
ਧੂਰੀ, 31 ਮਈ
ਲੋਕ ਸਭਾ ਚੋਣਾਂ ਦੌਰਾਨ ਵੋਟ ਫੀਸਦ ਵਧਾਉਣ ਲਈ ਪ੍ਰਸ਼ਾਸਨ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਦਾ ਰਿਹਾ ਹੈ। ਗਰਮੀ ਵੱਧ ਹੋਣ ਕਾਰਨ ਚੋਣ ਬੂਥਾਂ ’ਤੇ ਪਾਣੀ ਤੇ ਹੋਰ ਖਾਣ ਪੀਣ ਦੇ ਪੂਰੇ ਪ੍ਰਬੰਧ ਕੀਤੇ ਗਏ ਤੇ ਬੂਥਾਂ ਨੂੰ ਵਿਆਹ ਵਾਂਗ ਸਜਾਇਆ ਗਿਆ ਹੈ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਇਸ ਵਾਰ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸਵੀਪ ਅਧਾਰਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ ਤੇ ਚੋਣ ਕਮਿਸ਼ਨ ਨੇ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਵਾਲੇ ਬੀਐੱਲਓ ਨੂੰ ਇਨਾਮ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੋਟ ਫੀਸਦ ਵਧਾਉਣ ਲਈ ਪ੍ਰਸ਼ਾਸਨ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ ਗਰਮੀ ਵੱਧ ਹੋਣ ਕਾਰਨ ਚੋਣ ਬੂਥਾਂ ਉੱਪ ਪਾਣੀ ਤੇ ਵੋਟਰਾਂ ਨੂੰ ਆਉਣ ਜਾਣ ਲਈ ਚੰਗੇ ਪ੍ਰਬੰਧ ਕੀਤੇ ਗਏ ਹਨ ਤੇ ਨਵੇਂ ਵੋਟਰਾਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿ ਉਹ ਪਹਿਲੀ ਜੂਨ ਨੂੰ ਵੱਧ ਤੋਂ ਵੱਧ ਅਪਣੀ ਵੋਟ ਦਾ ਇਸਤੇਮਾਲ ਕਰਨ ਤੇ ਅਪਣੇ ਸਾਥੀਆਂ ਨੂੰ ਵੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ।

Advertisement

Advertisement
Advertisement