ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਦੂਸ਼ਣ ਵਿਭਾਗ ਨੇ ਚੀਨੀ ਡੋਰ ਖ਼ਿਲਾਫ਼ ਕਾਰਵਾਈ ਆਰੰਭੀ

06:31 AM Jun 10, 2024 IST
ਰੂਪਨਗਰ ਵਿੱਚ ਦੁਕਾਨਾਂ ਦੀ ਚੈਕਿੰਗ ਕਰਦੀ ਹੋਈ ਪ੍ਰਦੂਸ਼ਣ ਵਿਭਾਗ ਦੀ ਟੀਮ। ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 9 ਜੂਨ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਐਕਸੀਅਨ ਅਨੁਰਾਧਾ ਦੀ ਅਗਵਾਈ ਹੇਠ ਪਲਾਸਟਿਕ ਤੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਪ੍ਰਤੀ ਹੁਣ ਤੋਂ ਹੀ ਸਖ਼ਤ ਹੋ ਗਿਆ ਹੈ। ਪ੍ਰਦੂਸ਼ਣ ਵਿਭਾਗ ਦੀਆਂ ਵੱਖ ਵੱਖ ਟੀਮਾਂ ਨੇ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ ਵਿੱਚ ਪਤੰਗ ਵੇਚਣ ਵਾਲਿਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਚੈਕਿੰਗ ਕਰਨ ਵਾਲੇ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਵਿੱਚ ‘ਇੱਥੇ ਚਾਇਨੀਜ਼ ਡੋਰ ਨਹੀਂ ਵਿਕਦੀ’ ਵਾਲੇ ਵਿਸ਼ੇਸ਼ ਬੋਰਡ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਐਕਸੀਅਨ ਅਨੁਰਾਧਾ ਨੇ ਦੱਸਿਆ ਕਿ ਭਾਵੇਂ ਪਤੰਗ ਉਡਾਉਣ ਦਾ ਸੀਜ਼ਨ ਲੋਹੜੀ ਅਤੇ ਬਸੰਤ ਪੰਚਮੀ ਦੇ ਦਿਨਾਂ ਵਿੱਚ ਹੁੰਦਾ ਹੈ ਪਰ ਉਨ੍ਹਾਂ ਦੇ ਵਿਭਾਗ ਵੱਲੋਂ ਹੁਣ ਤੋਂ ਹੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਕਿ ਦੁਕਾਨਦਾਰ ਪਹਿਲਾਂ ਤੋਂ ਡੋਰ ਸਟੋਰ ਨਾ ਕਰ ਸਕਣ। ਉਨ੍ਹਾਂ ਦੱ‌ਸਿਆ ਕਿ ਫਿਲਹਾਲ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਜੇ ਕੋਈ ਦੁਕਾਨਦਾਰ ਪਾਬੰਦੀਸ਼ੁਦਾ ਡੋਰ ਵੇਚਦਾ ਫੜਿਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement