For the best experience, open
https://m.punjabitribuneonline.com
on your mobile browser.
Advertisement

ਇਤਿਹਾਸਕ ਨਗਰ ਸੋਹਾਣਾ ਦੇ ਟੋਭੇ ਦਾ ਹੋਵੇਗਾ ਸੁੰਦਰੀਕਰਨ

06:18 AM Feb 29, 2024 IST
ਇਤਿਹਾਸਕ ਨਗਰ ਸੋਹਾਣਾ ਦੇ ਟੋਭੇ ਦਾ ਹੋਵੇਗਾ ਸੁੰਦਰੀਕਰਨ
ਸੋਹਾਣਾ ਵਿੱਚ ਟੋਭੇ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਫਰਵਰੀ
ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਕਰੀਬ 3.5 ਏਕੜ ਵਿੱਚ ਫੈਲੇ ਟੋਭੇ ਸਮੇਤ ਆਲੇ-ਦੁਆਲੇ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਕੰਮ ਦੀ ਸ਼ੁਰੂਆਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਵਿਧਾਇਕ ਨੇ ਕਿਹਾ ਕਿ ਟੋਭੇ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਬਾਹਰ ਆਉਣ ਲੱਗ ਪਿਆ ਸੀ ਅਤੇ ਇਸ ਖੇਤਰ ਵਿੱਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਸੀ। ਉਨ੍ਹਾਂ ਐਲਾਨ ਕੀਤਾ ਕਿ ਟੋਭੇ ਦੀ ਸਫ਼ਾਈ ਕਰਨ ਦੇ ਨਾਲ-ਨਾਲ ਪਿੰਡ ਵਾਸੀਆਂ ਦੀ ਸੁਵਿਧਾ ਲਈ ਇਸ ਦੇ ਆਲੇ-ਦੁਆਲੇ ਸੈਰ ਕਰਨ ਵਾਸਤੇ ਪੱਕਾ ਟਰੈਕ ਬਣਾਇਆ ਜਾਵੇਗਾ ਅਤੇ ਚਾਰ-ਚੁਫੇਰੇ ਫੁੱਲ-ਬੂਟੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਗੰਦੇ ਪਾਣੀ ਨੂੰ ਟਰੀਟ ਕਰਨ ਤੋਂ ਬਾਅਦ ਹੀ ਟੋਭੇ ਵਿੱਚ ਸੁੱਟਿਆ ਜਾਵੇਗਾ। ਇਨ੍ਹਾਂ ਕਾਰਜਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੋਭੇ ਦੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ਵੀ ਹਟਾਏ ਜਾਣਗੇ ਅਤੇ ਬਿਜਲੀ ਦੀਆਂ ਤਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਡਾ. ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ‘ਆਪ’ ਵਾਲੰਟੀਅਰ ਨੰਬਰਦਾਰ ਹਰਸੰਗਤ ਸਿੰਘ, ਡਾ. ਕੁਲਦੀਪ ਸਿੰਘ, ਸੁਸ਼ੀਲ ਕੁਮਾਰ ਅੱਤਰੀ, ਹਰਮੇਸ਼ ਸਿੰਘ ਕੁੰਭੜਾ, ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਬੰਤ ਸਿੰਘ ਸੋਹਾਣਾ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×