ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਦੀ ਸਰਕਾਰ ਬਣਦਿਆਂ ਹੀ ਪੋਰਟਲ ਸਿਸਟਮ ਖਤਮ ਹੋਵੇਗਾ: ਗੁੱਜਰ

08:49 AM Sep 25, 2024 IST
ਨਰਾਇਣਗੜ੍ਹ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਕਾਂਗਰਸੀ ਉਮੀਦਵਾਰ ਸ਼ੈਲੀ ਚੌਧਰੀ ਤੇ ਹੋਰ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 24 ਸਤੰਬਰ
ਕਾਂਗਰਸੀ ਉਮੀਦਵਾਰ ਸ਼ੈਲੀ ਚੌਧਰੀ ਅਤੇ ਕਾਰਜਕਾਰੀ ਪ੍ਰਧਾਨ ਰਾਮ ਕਿਸ਼ਨ ਗੁੱਜਰ ਨੇ ਨਰਾਇਣਗੜ੍ਹ ਹਲਕੇ ਦੇ ਪਿੰਡ ਰਸੀਦਪੁਰ, ਰਾਮਪੁਰ, ਬਿਛਪੜੀ ਦਾ ਦੌਰਾ ਕੀਤਾ ਅਤੇ ਸ਼ੈਲੀ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਮ ਕਿਸ਼ਨ ਗੁੱਜਰ ਨੇ ਕਿਹਾ ਕਿ ਉਹ ਸ਼ੈਲੀ ਚੌਧਰੀ ਲਈ ਵੋਟਾਂ ਦੀ ਅਪੀਲ ਕਰਨ ਆਏ ਹਨ। ਉਨ੍ਹਾਂ ਕਿਹਾ ਕਿ 2019 ਵਿੱਚ ਜਦੋਂ ਭਾਜਪਾ ਦਾ ਨਾਅਰਾ ਸੀ ਕਿ 75 ਪਾਰ ਦਾ ਤਾਂ ਵੀ ਤੁਸੀਂ ਸ਼ੈਲੀ ਚੌਧਰੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਸੀ, ਜਿਸ ਲਈ ਉਹ ਤੁਹਾਡਾ ਧੰਨਵਾਦ ਕਰਦਾ ਹੈ ਅਤੇ ਅੱਜ ਭਾਜਪਾ ਦੀ ਸਥਿਤੀ ਤੁਹਾਡੇ ਸਾਹਮਣੇ ਹੈ ਅਤੇ ਅੱਜ ਪੂਰਾ ਹਰਿਆਣਾ ਚਾਹੁੰਦਾ ਹੈ ਕਿ ਕਾਂਗਰਸ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਹਲਕਾ ਨਰਾਇਣਗੜ੍ਹ ਦਾ ਸਭ ਤੋਂ ਪਹਿਲਾਂ ਵਿਕਾਸ ਕੀਤਾ ਜਾਵੇਗਾ ਅਤੇ ਪੋਰਟਲ ਸਿਸਟਮ ਨੂੰ ਖਤਮ ਕਰ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

Advertisement