ਨੂਹ ਵਾਸੀਆਂ ਦੇ ਮੁੜ-ਵਸੇਬੇ ਲਈ ਜਮੀਅਤ ਵੱਲੋਂ ਸੁਪਰੀਮ ਕੋਰਟ ਦਾ ਰੁਖ਼
06:52 AM Aug 09, 2023 IST
ਨਵੀਂ ਦਿੱਲੀ, 8 ਅਗਸਤ
ਨੂਹ ਜ਼ਿਲ੍ਹੇ ਵਿੱਚ ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਢਾਹੀਆਂ ਉਸਾਰੀਆਂ ਦੌਰਾਨ ਬੇਘਰ ਹੋਏ ਲੋਕਾਂ ਦੇ ਮੁੜ ਵਸੇਬੇ ਲਈ ਜਮੀਅਤ ਉਲੇਮਾ-ਏ-ਹਿੰਦ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਜਥੇਬੰਦੀ ਦੇ ਪ੍ਰੈੱਸ ਸਕੱਤਰ ਫਜ਼ਲੁਰ ਰਹਿਮਾਨ ਕਾਸਮੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਵੇਂ ਪ ੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਨੂਹ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੀ ਮੁਹਿੰਮ ’ਤੇ ਰੋਕ ਲਾ ਦਿੱਤੀ ਸੀ ਪਰ ਅਦਾਲਤ ਵੱਲੋਂ ਬੇਘਰ ਹੋਏ ਲੋਕਾਂ ਦੇ ਮੁੜ ਵਸੇਬੇ ਤੇ ਉਨ੍ਹਾਂ ਲਈ ਮੁਆਵਜ਼ੇ ਬਾਰੇ ਕੋਈ ਹੁਕਮ ਨਹੀਂ ਦਿੱਤਾ ਗਿਆ। ਇਹ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਸਬੰਧੀ ਵੀ ਕੁਝ ਨਹੀਂ ਆਖਿਆ ਗਿਆ। ਜਥੇਬੰਦੀ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ’ਚ ਇਸ ਵੱਲੋਂ ਸਾਰੇ ਸੂਬਿਆਂ ਨੂੰ ਬੁਲਡੋਜ਼ਰਾਂ ਨਾਲ ਗੈਰ-ਕਾਨੂੰਨੀ ਉਸਾਰੀਆਂ ਢਾਹੁਣ ਦੀ ਕਾਰਵਾਈ ਤੋਂ ਦੂਰ ਰਹਿਣ ਤੇ ਅਜਿਹਾ ਨਾ ਕਰਨ ’ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਨਿਰਦੇਸ਼ ਦੇਣ ਵਾਸਤੇ ਕਿਹਾ ਗਿਆ ਹੈ। -ਪੀਟੀਆਈ
Advertisement
Advertisement