For the best experience, open
https://m.punjabitribuneonline.com
on your mobile browser.
Advertisement

ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਦਾ ਨਾ ਹੋਇਆ ਪੋਸਟਮਾਰਟਮ

10:20 AM Jun 16, 2024 IST
ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਦਾ ਨਾ ਹੋਇਆ ਪੋਸਟਮਾਰਟਮ
Advertisement

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 15 ਜੂਨ
ਸੀਆਈਏ ਸਟਾਫ਼ ਦੀ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਬਲਕਾਰ ਸਿੰਘ ਉਰਫ਼ ਲੁੱਡਣ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਪੁੱਜ ਕੇ ਉਸ ਦਾ ਪੋਸਟਮਾਰਟਮ ਨਹੀਂ ਹੋਣ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਨੌਜਵਾਨ ਖ਼ਿਲਾਫ਼ ਪਹਿਲਾਂ ਕੋਈ ਵੀ ਅਪਰਾਧਿਕ ਕੇਸ ਦਰਜ ਨਹੀਂ ਸੀ, ਪਰ ਸੀਆਈਏ ਸਟਾਫ਼ ਉਸ ਨੂੰ ਗੈਂਗਸਟਰਾਂ ਨਾਲ ਜੋੜਨਾ ਚਾਹੁੰਦਾ ਸੀ। ਪਰਿਵਾਰ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਗੁਰਦਾਸਪੁਰ ਪੁਲੀਸ ’ਤੇ ਭਰੋਸਾ ਨਹੀਂ ਤੇ ਉਹ ਚਾਹੁੰਦੇ ਹਨ ਕਿ ਪੋਸਟਮਾਰਟਮ ਹੁਸ਼ਿਆਰਪੁਰ ’ਚ ਕਰਵਾਇਆ ਜਾਵੇ। ਡੀਐੱਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਹੁਣ ਅਦਾਲਤ ਵਿੱਚ ਚਲਾ ਗਿਆ ਹੈ। ਪੋਸਟਮਾਰਟਮ ਰਿਪੋਰਟ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement