ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਦਾ ਅਹੁਦਾ ਖਾਲੀ ਨਹੀਂ ਹੈ: ਸਿੱਧਾਰਮਈਆ

09:58 PM Sep 11, 2024 IST

ਬੰਗਲੁਰੂ, 11 ਸਤੰਬਰ
ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਅੱਜ ਸਾਫ਼ ਕੀਤਾ ਕਿ ਮੁੱਖ ਮੰਤਰੀ ਦਾ ਅਹੁਦਾ ਖਾਲੀ ਨਹੀਂ ਹੈ ਕਿ ਇਸ ’ਤੇ ਕਬਜ਼ੇ ਲਈ ਕੋਈ ਵੀ ਜ਼ੋਰ-ਅਜ਼ਮਾਇਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਉਹ ਮੁੱਖ ਮੰਤਰੀ ਬਣੇ ਰਹਿਣਗੇ। ਸਿੱਧਾਰਮਈਆ ਨੇ ਕਰਨਾਟਕ ਦੇ ਰਾਜਪਾਲ ਵੱਲੋਂ ਕਥਿਤ ਜ਼ਮੀਨ ਅਲਾਟਮੈਂਟ ਘੁਟਾਲਾ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਏ ਜਾਣ ਦੀ ਦਿੱਤੀ ਮਨਜ਼ੂਰੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਦੌਰਾਨ ਲੀਡਰਸ਼ਿਪ ਬਦਲਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਕਾਂਗਰਸ ਦੇ ਕੁੱਝ ਆਗੂਆਂ ਨੇ ਮੁੱਖ ਮੰਤਰੀ ਬਣਨ ਲਈ ਜ਼ੋਰ-ਅਜ਼ਮਾਇਸ਼ ਸ਼ੁਰੂ ਕਰ ਦਿੱਤੀ ਹੈ। ਕੁੱਝ ਆਗੂਆਂ ਨੇ ਤਾਂ ਖੁੱਲ੍ਹੇਆਮ ਇਸ ਅਹੁਦੇ ’ਤੇ ਕਾਬਜ਼ ਹੋਣ ਦੀ ਇੱਛਾ ਪ੍ਰਗਟਾਈ ਹੈ।

Advertisement

Advertisement