ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਮੰਤਰੀ ਨੇ ਪਲਾਟ ਅਲਾਟ ਕਰਨ ਦੇ ਪੱਤਰ ਵੰਡੇ

06:54 AM Jun 11, 2024 IST
ਪਲਾਟਾਂ ਦੇ ਕਾਗਜ਼ ਸੌਂਪਦੇ ਹੋਏ ਮੰਤਰੀ ਰਣਜੀਤ ਸਿੰਘ ਤੇ ਹੋਰ। -ਫੋਟੋ: ਪ੍ਰਭੂ

ਨਿੱਜੀ ਪੱਤਰ ਪੇਰਕ
ਸਿਰਸਾ, 10 ਜੂਨ
ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਹਾਤਮਾ ਗਾਂਧੀ ਗ੍ਰਾਮੀਣ ਬਸਤੀ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 100-100 ਵਰਗ ਗਜ਼ ਦੇ ਪਲਾਟ ਦੇਣ ਦਾ ਇਤਿਹਾਸਕ ਫੈਸਲਾ ਲਿਆ ਹੈ। ਉਹ ਅੱਜ ਸੀਡੀਐੱਲਯੂ ’ਚ ਮਹਾਤਮਾ ਗਾਂਧੀ ਗ੍ਰਾਮੀਣ ਬਸਤੀ ਯੋਜਨਾ ਤਹਿਤ ਕਰਵਾਏ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਾਜ਼ਰ ਲਾਭਪਾਤਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ 100-100 ਵਰਗ ਗਜ਼ ਦੇ ਪਲਾਟ ਅਲਾਟਮੈਂਟ ਦੇ ਪੱਤਰ ਵੰਡੇ। ਇਸ ਮੌਕੇ ਡਿਪਟੀ ਕਮਿਸ਼ਨਰ ਆਰ.ਕੇ. ਸਿੰਘ, ਸੀਈਓ ਜ਼ਿਲ੍ਹਾ ਪ੍ਰੀਸ਼ਦ ਸੁਭਾਸ਼ ਚੰਦਰ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰਾਜ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਅੱਗੇ ਲਿਜਾਣ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ 756 ਪਰਿਵਾਰਾਂ ਨੂੰ ਪਲਾਟ ਦੇ ਕਬਜ਼ੇ ਅਲਾਟਮੈਂਟ ਪੱਤਰ ਦਿੱਤੇ ਜਾ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਇਸ ਸਕੀਮ ਤੋਂ ਵਾਂਝੇ ਰਹਿ ਗਏ ਪਰਿਵਾਰਾਂ ਨੂੰ ਵੀ ਇਸ ਸਕੀਮ ਨਾਲ ਜੋੜਿਆ ਜਾਵੇਗਾ।

Advertisement

Advertisement