For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਉਸਮਾ ਟੌਲ ਪਲਾਜ਼ਾ ’ਤੇ ਧਰਨੇ ਦੀਆਂ ਤਿਆਰੀਆਂ ਮੁਕੰਮਲ

07:27 AM Jun 06, 2024 IST
ਕਿਸਾਨਾਂ ਵੱਲੋਂ ਉਸਮਾ ਟੌਲ ਪਲਾਜ਼ਾ ’ਤੇ ਧਰਨੇ ਦੀਆਂ ਤਿਆਰੀਆਂ ਮੁਕੰਮਲ
ਅਧਿਕਾਰੀਆਂ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਸੰਘਰਸ਼ ਕਮੇਟੀ ਦੇ ਕਾਰਕੁਨ| -ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 5 ਜੂਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ 7 ਜੂਨ ਤੋਂ ਉਸਮਾ ਟੌਲ ਪਲਾਜ਼ਾ ’ਤੇ ਅਣਮਿਥੇ ਸਮੇਂ ਦਾ ਧਰਨਾ ਲਗਾਉਣ ਦੀ ਚਿਤਾਵਨੀ ਦਿੱਤੀ ਹੈ| ਇਸ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਕਹਨ ਸਿੰਘ ਪਿੱਦੀ ਵਿਚ ਅੱਜ ਇਕ ਮੀਟਿੰਗ ਕੀਤੀ ਗਈ| ਇਸ ਮੌਕੇ ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ ਸ਼ਕਰੀ, ਦਿਆਲ ਸਿੰਘ ਮੀਆਂਵਿੰਡ, ਬਲਵਿੰਦਰ ਸਿੰਘ ਚੋਹਲਾ ਸਾਹਿਬ, ਜਰਨੈਲ ਸਿੰਘ ਨੂਰਦੀ ਨੇ ਵੀ ਸੰਬੋਧਨ ਕੀਤਾ| ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਨਿਯਮਾਂ ਅਧੀਨ ਇਹ ਸਥਾਨਕ ਮੁਲਾਜ਼ਮ ਪਲਾਜ਼ਾ ਦੇ ਆਸਪਾਸ ਦੇ ਪਿੰਡਾਂ ਤੋਂ ਹੀ ਨਿਯੁਕਤ ਕਰਨੇ ਹੁੰਦੇ ਹਨ| ਆਗੂਆਂ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਬਣਦੀਆਂ ਤਨਖਾਹਾਂ ਤੱਕ ਵੀ ਨਹੀਂ ਦਿੱਤੀਆਂ ਜਾਂਦੀਆਂ। ਆਗੂਆਂ ਕਿਹਾ ਕਿ ਪਲਾਜ਼ਾ ਦੇ ਅਧਿਕਾਰੀਆਂ ਦੇ ਇਸ ਵਿਤਕਰੇ ਭਰੇ ਵਤੀਰੇ ਖ਼ਿਲਾਫ਼ ਉਸਮਾ ਟੌਲ ਪਲਾਜ਼ਾ ’ਤੇ 7 ਜੂਨ ਤੋਂ ਧਰਨਾ ਲਗਾ ਕੇ ਪਲਾਜ਼ਾ ਟੌਲ ਫਰੀ ਕਰ ਦਿੱਤਾ ਜਾਵੇਗਾ|

Advertisement

Advertisement
Author Image

sukhwinder singh

View all posts

Advertisement
Advertisement
×