ਹਰਿਆਣਾ ਗੁਰਦੁਆਰਾ ਕਮੇਟੀ ਚੋਣਾਂ ਲਈ ਪਿੜ ਭਖਣ ਲੱਗਿਆ
ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 5 ਜਨਵਰੀ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਰੀਦਾਬਾਦ ਹਲਕੇ ਤੋਂ ਸਿੱਖ ਸਮਾਜ ਸੰਸਥਾ ਦੇ ਉਮੀਦਵਾਰ ਸੁਖਦੇਵ ਸਿੰਘ ਖ਼ਾਲਸਾ ਦੇ ਹੱਕ ਵਿੱਚ ਇੱਥੋਂ ਦੀ ਵਾਰਡ ਨੰਬਰ ਇੱਕ ਸਥਿਤ ਦੌਲਤ ਰਾਮ ਧਰਮਸ਼ਾਲਾ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਰਾਮਗੜ੍ਹੀਆ ਸੁਸਾਇਟੀ, ਜੱਟ ਸਿੱਖ ਸਭਾ, ਕਸ਼ਯਪ ਰਾਜਪੂਤ ਸਭਾ, ਸੰਜੇ ਗਾਂਧੀ ਮੈਮੋਰੀਅਲ ਨਗਰ, ਐੱਨਆਈਟੀ ਫਰੀਦਾਬਾਦ ਤੇ ਬੱਲਭਗੜ੍ਹ ਦੀਆਂ ਹੋਰ ਸੰਸਥਾਵਾਂ ਦੇ ਆਗੂਆਂ, ਪੰਜਾਬੀ ਸੱਭਿਆਚਾਰ ਸੱਥ ਫਰੀਦਾਬਾਦ ਦੇ ਚੇਅਰਮੈਨ ਮੰਗਲ ਸਿੰਘ ਔਜਲਾ, ਉਪਕਾਰ ਸਿੰਘ ਸਮੇਤ ਪ੍ਰਮੁੱਖ ਸਿੱਖ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ। ਮੀਟਿੰਗ ਵਿੱਚ ਸਿੱਖ ਸਮਾਜ ਸੰਸਥਾ ਦੇ ਮੁਖੀ ਦੀਦਾਰ ਸਿੰਘ ਨਲਵੀ ਨੇ ਫਰੀਦਾਬਾਦ ਦੇ ਸਿੱਖਾਂ ਨੂੰ ਇਨ੍ਹਾਂ ਚੋਣਾਂ ਦੌਰਾਨ ਨਵੇਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਅਤੇ ਸਿੱਖ ਮੁੱਦਿਆਂ ਨੂੰ ਲੈ ਕੇ ਸਥਾਨਕ ਸਿੱਖਾਂ ਨਾਲ ਚਰਚਾ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਵਿਰਕ, ਲਹਿੰਬਰ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ ਰੰਧਾਵਾ (ਜੱਟ ਸਿੱਖ ਸਭਾ), ਬਲਜੀਤ ਸਿੰਘ, ਬਲਬੀਰ ਸਿੰਘ ਬੰਸਲ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ (ਰਾਮਗੜ੍ਹੀਆ ਸੁਸਾਇਟੀ), ਬਲਦੇਵ ਸਿੰਘ, ਬੂਟਾ ਸਿੰਘ, ਸਤਪਾਲ ਸਿੰਘ, ਇੰਦਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਸਣੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਕਈ ਸਿੰਘ ਸਭਾਵਾਂ ਸੁਖਦੇਵ ਸਿੰਘ ਖ਼ਾਲਸਾ ਦੇ ਹੱਕ ਵਿੱਚ ਨਿੱਤਰੀਆਂ ਹੋਈਆਂ ਹਨ।