For the best experience, open
https://m.punjabitribuneonline.com
on your mobile browser.
Advertisement

ਰਾਸ਼ਟਰਪਤੀ ਨੇ ਕੌਮੀ ਖੇਡ ਪੁਰਸਕਾਰਾਂ ਦੀ ਵੰਡ ਕੀਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ ਮਾਕਾ ਟਰਾਫੀ

01:00 PM Jan 09, 2024 IST
ਰਾਸ਼ਟਰਪਤੀ ਨੇ ਕੌਮੀ ਖੇਡ ਪੁਰਸਕਾਰਾਂ ਦੀ ਵੰਡ ਕੀਤੀ  ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ ਮਾਕਾ ਟਰਾਫੀ
ਰਾਸ਼ਟਰਪਤੀ ਤੋਂ ਮਾਕਾ ਟਰਾਫੀ ਹਾਸਲ ਕਰਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਿਸਟੀ ਦੇ ਪ੍ਰਤੀਨਿਧੀ।
Advertisement

ਨਵੀਂ ਦਿੱਲੀ, 9 ਜਨਵਰੀ
ਭਾਰਤ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸ਼ਾਨਦਾਰ ਸਮਾਰੋਹ ਵਿੱਚ ਕੌਮੀ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜਿੱਥੇ ਅਰਜੁਨ ਪੁਰਸਕਾਰ ਲੈਣ ਵਾਲੇ ਕ੍ਰਿਕਟਰ ਮੁਹੰਮਦ ਸ਼ਮੀ ਰਾਸ਼ਟਰਪਤੀ ਭਵਨ ਵਿੱਚ ਤਾੜੀਆਂ ਦੀ ਗੂੰਜ ’ਚ ਪਹੁੰਚੇ, ਉਥੇ ਬੈਡਮਿੰਟਨ ਖਿਡਾਰੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ ਨੂੰ 2023 ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵੱਕਾਰੀ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦਿੱਤਾ ਗਿਆ। ਹਾਕੀ ਦੇ ਮਹਾਨ ਮੇਜਰ ਧਿਆਨ ਚੰਦ ਦੀ ਜਯੰਤੀ ’ਤੇ ਆਮ ਤੌਰ 'ਤੇ 29 ਅਗਸਤ ਨੂੰ ਹੋਣ ਵਾਲੇ ਖੇਡ ਪੁਰਸਕਾਰ ਸਮਾਰੋਹ ਨੂੰ ਪਿਛਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਈਆਂ ਹਾਂਗਜ਼ੂ ਏਸ਼ੀਆਈ ਖੇਡਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਰਾਸ਼ਟਰਪਤੀ ਭਵਨ ਵਿੱਚ ਸਮਾਰੋਹ ਵਿੱਚ 26 ਖਿਡਾਰੀਆਂ ਅਤੇ ਪੈਰਾ-ਐਥਲੀਟਾਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਅਰਜੁਨ ਅਵਾਰਡ: ਓਜਸ ਪ੍ਰਵੀਨ ਦਿਓਤਲੇ (ਤੀਰਅੰਦਾਜ਼ੀ), ਅਦਿਤੀ ਗੋਪੀਚੰਦ ਸਵਾਮੀ (ਤੀਰਅੰਦਾਜ਼ੀ), ਮੁਰਲੀ ​ਸ੍ਰੀਸ਼ੰਕਰ (ਅਥਲੈਟਿਕਸ), ਪਾਰੁਲ ਚੌਧਰੀ (ਅਥਲੈਟਿਕਸ), ਮੁਹੰਮਦ ਹੁਸਾਮੁਦੀਨ (ਬਾਕਸਿੰਗ), ਆਰ ਵੈਸ਼ਾਲੀ (ਸ਼ਤਰੰਜ), ਮੁਹੰਮਦ ਸ਼ਮੀ (ਕ੍ਰਿਕਟ), ਅਨੁਸ਼ ਅਗਰਵਾਲ ( ਘੋੜਸਵਾਰੀ), ​​ਦਿਵਯਕ੍ਰਿਤੀ ਸਿੰਘ (ਘੋੜ-ਸਵਾਰੀ), ​​ਦੀਕਸ਼ਾ ਡਾਗਰ (ਗੋਲਫ), ਕ੍ਰਿਸ਼ਨਾ ਬਹਾਦਰ ਪਾਠਕ (ਹਾਕੀ), ਸੁਸ਼ੀਲਾ ਚਾਨੂ (ਹਾਕੀ), ਪਵਨ ਕੁਮਾਰ (ਕਬੱਡੀ), ਰਿਤੂ ਨੇਗੀ (ਕਬੱਡੀ), ਨਸਰੀਨ (ਖੋ-ਖੋ), ਪਿੰਕੀ। (ਲਾਅਨ ਬਾਲ), ਐਸ਼ਵਰਿਆ ਪ੍ਰਤਾਪ ਸਿੰਘ ਤੋਮਰ (ਸ਼ੂਟਿੰਗ), ਈਸ਼ਾ ਸਿੰਘ (ਸ਼ੂਟਿੰਗ), ਹਰਿੰਦਰਪਾਲ ਸਿੰਘ ਸੰਧੂ (ਸਕੁਐਸ਼), ਅਯਹਿਕਾ ਮੁਖਰਜੀ (ਟੇਬਲ ਟੈਨਿਸ), ਸੁਨੀਲ ਕੁਮਾਰ (ਕੁਸ਼ਤੀ), ਆਖਰੀ ਪੰਘਾਲ (ਕੁਸ਼ਤੀ), ਨੌਰੇਮ ਰੋਸ਼ੀਬੀਨਾ ਦੇਵੀ (ਵੁਸ਼ੂ), ਸ਼ੀਤਲ ਦੇਵੀ (ਪੈਰਾ ਤੀਰਅੰਦਾਜ਼ੀ), ਇਲੂਰੀ ਅਜੇ ਕੁਮਾਰ ਰੈੱਡੀ (ਨੇਤਰਹੀਣ ਕ੍ਰਿਕਟ), ਪ੍ਰਾਚੀ ਯਾਦਵ (ਪੈਰਾ ਕੈਨੋਇੰਗ)। ਕੋਚਾਂ ਲਈ ਦਰੋਣਾਚਾਰੀਆ ਪੁਰਸਕਾਰ: ਲਲਿਤ ਕੁਮਾਰ (ਕੁਸ਼ਤੀ), ਆਰਬੀ ਰਮੇਸ਼ (ਸ਼ਤਰੰਜ), ਮਹਾਵੀਰ ਪ੍ਰਸਾਦ ਸੈਣੀ (ਪੈਰਾ ਅਥਲੈਟਿਕਸ), ਸ਼ਿਵੇਂਦਰ ਸਿੰਘ (ਹਾਕੀ), ਗਣੇਸ਼ ਪ੍ਰਭਾਕਰ ਦੇਵਰੁਖਕਰ (ਮੱਲਖੰਬ)। ਦਰੋਣਾਚਾਰੀਆ ਅਵਾਰਡ (ਜੀਵਨ ਭਰ ਪ੍ਰਾਪਤੀਆਂ): ਜਸਕੀਰਤ ਸਿੰਘ ਗਰੇਵਾਲ (ਗੋਲਫ), ਭਾਸਕਰਨ ਈ (ਕਬੱਡੀ), ਜਯੰਤ ਕੁਮਾਰ ਪੁਸ਼ੀਲਾਲ (ਟੇਬਲ ਟੈਨਿਸ)। ਜੀਵਨ ਭਰ ਪ੍ਰਾਪਤੀਆਂ ਲਈ ਧਿਆਨ ਚੰਦ ਪੁਰਸਕਾਰ: ਮੰਜੂਸ਼ਾ ਕੰਵਰ (ਬੈਡਮਿੰਟਨ), ਵਿਨੀਤ ਕੁਮਾਰ ਸ਼ਰਮਾ (ਹਾਕੀ), ਕਵਿਤਾ ਸੇਲਵਰਾਜ (ਕਬੱਡੀ)। ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ 2023: ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪੰਜਾਬ (ਪਹਿਲੀ ਰਨਰ ਅੱਪ) ਤੇ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ (ਦੂਜੀਰਨਰ ਅੱਪ)।

Advertisement

Advertisement
Author Image

Advertisement
Advertisement
×