ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪ੍ਰਦੂਸ਼ਿਤ ਵਾਤਾਵਰਨ ’ਤੇ ਚਿੰਤਾ ਪ੍ਰਗਟਾਈ

11:22 AM Jul 21, 2024 IST
ਜੀਐੱਨਈ ਕਾਲਜ ’ਚ ਬੂਟਾ ਲਾਉਂਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਵਾਤਾਵਰਨ ਸੰਭਾਲ ਮੁਹਿੰਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਗਿੱਲ ਪਾਰਕ, ਲੁਧਿਆਣਾ ਵਿੱਚ ਬੂਟੇ ਲਗਾ ਕੇ ਕੀਤੀ। ਇਸ ਮੌਕੇ ਉਨ੍ਹਾਂ ਨੇ ਆਲਮੀ ਤਪਸ਼ ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ’ਤੇ ਆ ਰਹੀਆਂ ਖਤਰਨਾਕ ਤਬਦੀਲੀਆਂ ਅਤੇ ਪਾਣੀ ਦੇ ਲਗਾਤਾਰ ਦੂਸ਼ਿਤ ਹੋਣ ਕਾਰਨ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਹਰੇਕ ਸਿੱਖ ਨੂੰ ਇਕ ਬੂਟਾ ਲਗਾਉਣ ਦਾ ਸੁਨੇਹਾ ਦਿੱਤਾ। ਸਾਬਕਾ ਮੰਤਰੀ ਪੰਜਾਬ ਅਤੇ ਟਰੱਸਟੀ ਮਹੇਸ਼ਇੰਦਰ ਸਿੰਘ ਗਰੇਵਾਲ, ਟਰੱਸਟੀ ਗੁਰਚਰਨ ਸਿੰਘ ਗਰੇਵਾਲ ਅਤੇ ਬਾਕੀ ਟਰੱਸਟ ਦੇ ਮੈਂਬਰਾਂ ਨੇ ਵੀ ਮੌਕੇ ’ਤੇ ਹਾਜ਼ਰੀ ਭਰਦੇ ਹੋਏ ਵਾਤਾਵਰਨ ਨੂੰ ਬਚਾਉਣਾ ਸਭ ਦਾ ਨੈਤਿਕ ਫਰਜ਼ ਦੱਸਿਆ ਅਤੇ ਸਭ ਨੂੰ ਸਾਂਝਾ ਹੰਭਲਾ ਮਾਰ ਕੇ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ। ਐੱਸਜੀਪੀਸੀ ਦੇ ਸੈਕਟਰੀ ਸ਼ਾਹਬਾਜ਼ ਸਿੰਘ ਅਤੇ ਨਨਕਾਣਾ ਸਾਹਿਬ ਟਰੱਸਟ ਦੇ ਡਾਇਰੈਕਟਰ ਇੰਦਰਪਾਲ ਸਿੰਘ ਨੇ ਕਿਹਾ ਕਿ ਜਿਹੜਾ ਕੰਮ ਮਨੁੱਖਤਾ ਦੀ ਸੇਵਾ ਲਈ ਹੁੰਦਾ ਹੈ, ਉਹੀ ਸਾਡਾ ਧਰਮ ਹੈ। ਕਾਲਜ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਕਿਹਾ ਕਿ ਜੇਕਰ ਸਾਡਾ ਵਾਤਾਵਰਨ ਸ਼ੁੱਧ ਰਹੇਗਾ ਤਾਂ ਹੀ ਅਸੀਂ ਸਿਹਤਮੰਦ ਰਹਿ ਕੇ ਸਮਾਜ ਪ੍ਰਤੀ ਬਣਦੀਆਂ ਆਪਣੀਆਂ ਜ਼ਿੰਮੇਵਾਰੀਆਂ ਸੁਚੱਜੇ ਢੰਗ ਨਾਲ ਨਿਭਾਅ ਪਾਵਾਂਗੇ। ਇਸ ਮੌਕੇ ਸਭ ਵੱਲੋਂ ਇਸ ਮੁਹਿੰਮ ਨੂੰ ਹੋਰ ਬੁਲੰਦੀਆਂ ਤੱਕ ਪਹੁੰਚਾਉਣ ਦਾ ਪ੍ਰਣ ਵੀ ਕੀਤਾ ਗਿਆ।

Advertisement

Advertisement
Advertisement