ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਇਨਜ਼ ਕਲੱਬ ਦੇ ਪ੍ਰਧਾਨ ਨੇ ਅਹੁਦਾ ਸੰਭਾਲਿਆ

08:42 AM Jul 18, 2024 IST
ਵਿਦਿਆਰਥਣ ਲਵਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 17 ਜੁਲਾਈ
ਲਾਇਨਜ਼ ਕਲੱਬ ਦੇ ਨਵੇਂ ਚੁਣੇ ਗਏ ਪ੍ਰਧਾਨ ਨੀਤਿਨ ਜਿੰਦਲ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਲੱਬ ਦੇ ਜ਼ਿਲ੍ਹਾ ਗਵਰਨਰ ਰਵਿੰਦਰ ਸੱਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਅੰਮ੍ਰਿਤਪਾਲ ਜੰਡੂ, ਜਤਿੰਦਰ ਵਰਮਾ, ਸੰਜੀਵ ਸੂਦ, ਵਿਜੈ ਮਿੱਤਲ, ਰੀਜਨ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਲੱਬ ਦੇ ਰੀਜਨ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ ਨੇ ਦੱਸਿਆ ਕਿ ਕਲੱਬ ਬੀਤੇ ਡੇਢ ਦਹਾਕੇ ਤੋਂ ਇਲਾਕੇ ਦੇ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਇਹ ਕਲੱਬ ਦਿਨ ਪ੍ਰਤੀਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਅਤੇ ਹੇਠਾਂ ਜਾ ਰਹੇ ਪਾਣੀ ਦੀ ਪੱਧਰ ਨੂੰ ਉੱਚਾ ਚੁੱਕਣ ਲਈ ਗੰਭੀਰ ਉਪਰਾਲੇ ਕਰਨ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰ ਰਿਹਾ ਹੈ। ਨਵੇਂ ਚੁਣੇ ਪ੍ਰਧਾਨ ਨੇ ਸਾਰਿਆਂ ਦਾ ਧੰਨਵਾਦ ਕੀਤਾ। ਬੀਸੀਏ ਫਾਈਨਲ ਵਿੱਚ ਟੌਪ ਕਰਨ ਵਾਲੀ ਵਿਦਿਆਰਥਣ ਲਵਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ।

Advertisement

Advertisement