ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਸ਼ਟਰਪਤੀ ਵੱਲੋਂ ਮਹਿਲਾ ਵਕੀਲਾਂ ਦਾ ਨੈੱਟਵਰਕ ਸਥਾਪਤ ਕਰਨ ਦੀ ਹਮਾਇਤ

07:33 AM Sep 29, 2024 IST
ਰਾਸ਼ਟਰਪਤੀ ਦਰੋਪਦੀ ਮੁਰਮੂ, ਤਿਲੰਗਾਨਾ ਦੇ ਰਾਜਪਾਲ ਜਿਸ਼ਨੂ ਦੇਵ ਵਰਮਾ ਤੇ ਮੁੱਖ ਮੰਤਰੀ ਏ.ਰੇਵੰਤ ਰੈੱਡੀ ਨਾਲਸਰ ਯੂਨੀਵਰਸਿਟੀ ਆਫ ਲਾਅ ਦੀ ਕਾਨਵੋਕੇਸ਼ਨ ਵਿਚ ਸ਼ਾਮਲ ਹੁੰਦੇ ਹੋਏ। -ਫੋਟੋ: ਪੀਟੀਆਈ 
ਹੈਦਰਾਬਾਦ, 28 ਸਤੰਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਨਾਲਸਾਰ ਲਾਅ ਯੂਨੀਵਰਸਿਟੀ ਅਤੇ ਇਸ ਦੇ ਸਾਬਕਾ ਵਿਦਿਆਰਥੀਆਂ ਨੂੰ ਸਾਰੇ ਹਿੱਤਧਾਰਕਾਂ ਦਾ ਸਮਰਥਨ ਪ੍ਰਾਪਤ ਕਰਨ ਅਤੇ ਮਹਿਲਾਵਾਂ ਖ਼ਿਲਾਫ਼ ਅੱਤਿਆਚਾਰ ਦੀ ਰੋਕਥਾਮ ਦੀ ਕੋਸ਼ਿਸ਼ ਕਰਨ ਲਈ ਮਹਿਲਾ ਵਕੀਲਾਂ ਤੇ ਕਾਨੂੰਨ ਦੇ ਵਿਦਿਆਰਥੀਆਂ ਦਾ ਦੇਸ਼ਿਵਆਪੀ ਨੈੱਟਵਰਕ ਸਥਾਪਤ ਕਰਨ ਵਿੱਚ ਮਦਦ ਕਰਨ ਦੀ ਅਪੀਲ ਕੀਤੀ। ਨਾਲਸਾਰ ਲਾਅ ਯੂਨੀਵਰਸਿਟੀ ਦੇ 21ਵੇਂ ਸਾਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਸ਼ਾਮਲ ਹੋਈ ਰਾਸ਼ਟਰਪਤੀ ਨੇ ਕਿਹਾ, ‘ਇਹ ਨੈੱਟਵਰਕ ਮਹਿਲਾਵਾਂ ਖ਼ਿਲਾਫ਼ ਅੱਤਿਆਚਾਰਾਂ ਦੀ ਰੋਕਥਾਮ ਕਰਨ ਤੇ ਅਜਿਹੇ ਅੱਤਿਆਚਾਰਾਂ ਦੇ ਮਾਮਲਿਆਂ ਤੋਂ ਨਿਪਟਣ ਲਈ ਸਖ਼ਤ ਕੋਸ਼ਿਸ਼ ਕਰੇਗਾ।’ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਾਲਸਾਰ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀ ਆਪਣੀ ਸਿੱਖਿਆ ਦਾ ਇਸਤੇਮਾਲ ਸਮਾਜਿਕ ਨਿਆਂ ਤੇ ਵਿਕਾਸ ਦੇ ਇਕ ਪ੍ਰਭਾਵਸ਼ਾਲੀ ਸਾਧਨ ਵਜੋਂ ਕਰਨਗੇ। ਸੰਵਿਧਾਨ ਵਿੱਚ ਦਰਜ ਸਮਾਨਤਾ ਦੇ ਸਿਧਾਂਤ ਦਾ ਹਵਾਲਾ ਦਿੰਦਿਆਂ ਮੁਰਮੂ ਨੇ ਕਿਹਾ ਕਿ ਇਕ ਗ਼ਰੀਬ ਵਿਅਕਤੀ ਦੇ ਹਾਲਾਤ ਕਾਰਨ ਉਸ ਨੂੰ ਇਕ ਅਮੀਰ ਵਾਂਗ ਨਿਆਂ ਨਹੀਂ ਮਿਲਦਾ ਹੈ ਅਤੇ ਇਹ ਰੁਝਾਨ ਬਦਲਣਾ ਚਾਹੀਦਾ ਹੈ। -ਪੀਟੀਆਈ

ਭਾਰਤੀ ਕਲਾ ਮਹੋਤਸਵ ਦਾ ਉਦਘਾਟਨ ਕੀਤਾ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਰਾਸ਼ਟਰਪਤੀ ਨਿਲਾਇਮ ਵਿੱਚ ਭਾਰਤੀ ਕਲਾ ਮਹੋਤਸਵ 2024 ਦਾ ਉਦਘਾਟਨ ਕੀਤਾ। ਅੱਠ ਦਿਨ ਚੱਲਣ ਵਾਲੇ ਇਸ ਕਲਾ ਮਹੋਤਸਵ ਵਿੱਚ ਉੱਤਰ-ਪੂਰਬੀ ਰਾਜਾਂ ਅਰੁਣਾਚਲ ਪ੍ਰਦੇਸ਼, ਅਸਾਮ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਸਿੱਕਮ ਅਤੇ ਤ੍ਰਿਪੁਰਾ ਦੀ ਕਲਾ, ਸਭਿਆਚਾਰ, ਸ਼ਿਲਪਕਾਰੀ ਅਤੇ ਰਸੋਈ ਵਿਭਿੰਨਤਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ।  -ਪੀਟੀਆਈ
Advertisement
Advertisement