ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੀਰੇ ਮਾਜਰਾ ਵਿੱਚ ਪੇਚਿਸ਼ ਦਾ ਪ੍ਰਕੋਪ ਘਟਿਆ

09:44 PM Jun 29, 2023 IST

ਪੱਤਰ ਪ੍ਰੇਰਕ

Advertisement

ਲਾਲੜੂ, 24 ਜੂਨ

ਸਥਾਨਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਪਿੰਡ ਧੀਰੇ ਮਾਜਰਾ ਵਿੱਚ ਪੇਚਿਸ਼ ਦੀ ਬਿਮਾਰੀ ਹੁਣ ਕੰਟਰੋਲ ਹੇਠ ਹੈ। ਹਸਪਤਾਲਾਂ ਵਿੱਚ ਜ਼ੇਰੇ ਇਲਾਜ ਸਾਰੇ ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਬਹਾਲ ਕਰ ਦਿੱਤੀ ਗਈ ਹੈ। ਇਸ ਨਾਲ ਪਿੰਡ ਵਾਸੀਆਂ ਨੇ ਮੁੜ ਤੋਂ ਸੁੱਖ ਦਾ ਸਾਹ ਲਿਆ। ਐੱਸਐੱਮਓ ਲਾਲੜੂ ਡਾ. ਨਵੀਨ ਕੌਸ਼ਿਕ ਨੇ ਕਿਹਾ ਕਿ ਪਿੰਡ ਵਿੱਚ ਬਿਮਾਰੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ। ਸਾਰੇ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਫਿਰ ਵੀ ਪਿੰਡ ਵਾਸੀਆਂਨੂੰ ਸਾਵਧਾਨੀ ਵਰਤਣ ਤੇ ਸਾਫ- ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਲਾਇਆ ਗਿਆ ਆਰਜ਼ੀ ਮੈਡੀਕਲ ਕੈਂਪ ਵੀ ਬੰਦ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐੱਸਡੀਓ ਕਰਮਜੀਤ ਸਿੰਘ ਨੇ ਦੱਸਿਆ ਕਿ ਪਾਣੀ ਦੇ ਸੈਂਪਲ ਪਾਸ ਹੋ ਗਏ ਹਨ। ਸਰਪੰਚ ਤੇ ਗ੍ਰਾਮ ਪੰਚਾਇਤ ਦੀ ਲਿਖਤੀ ਦਰਖਾਸਤ ਅਤੇ ਸੈਂਪਲਾਂ ਦੇ ਅਧਾਰ ‘ਤੇ ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ।

Advertisement

ਪੀਣ ਵਾਲੇ ਪਾਣੀ ਦੀ ਸਪਲਾਈ ਦੀਆਂ ਲਾਈਨਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਹਰ ਪਾਸੇ ਨਜ਼ਰ ਰੱਖੀ ਜਾ ਰਹੀ ਹੈ। ਪਾਣੀ ਦੀ ਸਪਲਾਈ ਬਹਾਲ ਹੋਣ ਤੋਂ ਬਾਅਦ ਪਿੰਡ ਵਾਸੀਆਂ ਨੇ ਅੱਜ ਕੱਪੜੇ ਧੋਤੇ ਤੇ ਘਰਾਂ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕੀਤੀ।

Advertisement
Tags :
ਘੰਟਿਆਂਧੀਰੇਪੇਚਿਸ਼ਪ੍ਰਕੋਪਮਾਜਰਾਵਿੱਚ
Advertisement