ਦੇਸ਼ ’ਚ ਐੱਲਪੀਜੀ ਸਿਲੰਡਰ ਦੀ ਕੀਮਤ ’ਚ 200 ਰੁਪਏ ਤੱਕ ਦੀ ਕਟੌਤੀ
04:18 PM Aug 29, 2023 IST
Advertisement
Advertisement
ਨਵੀਂ ਦਿੱਲੀ, 29 ਅਗਸਤ
ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਖਪਤਕਾਰਾਂ ਲਈ ਗੈਸ ਸਿਲੰਡਰ ਦੀ ਕੀਮਤ 200 ਰੁਪਏ ਤੱਕ ਘਟਾ ਦਿੱਤੀ ਗਈ ਹੈ। ਇਸ ਫੈਸਲੇ ਤੋਂ ਬਾਅਦ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੁਣ ਕੁੱਲ 400 ਰੁਪਏ ਦੀ ਸਬਸਿਡੀ ਮਿਲੇਗੀ ਤੇ ਸਰਕਾਰ ਉੱਜਵਲਾ ਯੋਜਨਾ ਦੇ ਤਹਿਤ 75 ਲੱਖ ਨਵੇਂ ਐੱਲਪੀਜੀ ਕੁਨੈਕਸ਼ਨ ਮੁਫਤ ਦੇਵੇਗੀ।
Advertisement
Advertisement