ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੀਨ ਦੇ ਪ੍ਰਧਾਨ ਮੰਤਰੀ ਐੱਸਸੀਓ ਸਿਖ਼ਰ ਸੰਮੇਲਨ ਲਈ ਪਾਕਿਸਤਾਨ ਪੁੱਜੇ

07:13 AM Oct 15, 2024 IST

ਇਸਲਾਮਾਬਾਦ, 14 ਅਕਤੂਬਰ
ਚੀਨ ਦੇ ਪ੍ਰਧਾਨ ਮੰਤਰੀ ਲੀ ਕਿਆਂਗ ਅੱਜ ਚਾਰ ਰੋਜ਼ਾ ਦੌਰੇ ’ਤੇ ਪਾਕਿਸਤਾਨ ਪੁੱਜੇ। ਇਸ ਦੌਰਾਨ ਉਹ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਸਿਖ਼ਰ ਸੰਮੇਲਨ ਵਿੱਚ ਭਾਗ ਲੈਣਗੇ ਅਤੇ ਚੀਨ-ਪਾਕਿਸਤਾਨ ਆਰਥਿਕ ਲਾਂਘੇ ਸਣੇ ਕਈ ਮੁੱਦਿਆਂ ’ਤੇ ਪਾਕਿਸਤਾਨੀ ਆਗੂਆਂ ਨਾਲ ਦੁਵੱਲੀ ਮੀਟਿੰਗਾਂ ਕਰਨਗੇ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇੱਥੋਂ ਨੇੜਲੇ ਰਾਵਲਪਿੰਡੀ ਸਥਿਤ ਨੂਰ ਖਾਨ ਹਵਾਈਅੱਡੇ ’ਤੇ ਆਪਣੇ ਕੈਬਨਿਟ ਮੰਤਰੀਆਂ ਦੇ ਨਾਲ ਮਿਲ ਕੇ ਚੀਨੀ ਪ੍ਰਧਾਨ ਮੰਤਰੀ ਲੀ ਦਾ ਸਵਾਗਤ ਕੀਤਾ। ਇਹ 11 ਸਾਲਾਂ ਵਿੱਚ ਕਿਸੇ ਵੀ ਚੀਨੀ ਪ੍ਰਧਾਨ ਮੰਤਰੀ ਦਾ ਪਹਿਲਾ ਪਾਕਿਸਤਾਨ ਦੌਰਾ ਹੈ ਅਤੇ ਇਹ ਦੌਰਾ ਪਾਕਿਸਤਾਨ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ’ਤੇ ਕੰਮ ਕਰ ਰਹੇ ਚੀਨੀ ਨਾਗਰਿਕਾਂ ’ਤੇ ਹਾਲ ਹੀ ਵਿੱਚ ਹੋਏ ਹਮਲਿਆਂ ਤੋਂ ਬਾਅਦ ਹੋ ਰਿਹਾ ਹੈ। ਲੀ ਅਤੇ ਹੋਰ ਵਿਦੇਸ਼ੀ ਆਗੂ ਮੰਗਲਵਾਰ ਤੇ ਬੁੱਧਵਾਰ ਨੂੰ ਇਸਲਾਮਾਬਾਦ ਵਿੱਚ ਹੋਣ ਵਾਲੀ ਐੱਸਸੀਓ ਮੈਂਬਰ ਦੇਸ਼ਾਂ ਦੇ ਮੁਖੀਆਂ ਦੀ ਕੌਂਸਲ (ਸੀਐੱਚਜੀ) ਦੀ 23ਵੀਂ ਮੀਟਿੰਗ ਵਿੱਚ ਭਾਗ ਲੈਣਗੇ। ਬਾਅਦ ਵਿੱਚ, ਸ਼ਰੀਫ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਉਨ੍ਹਾਂ ਨੂੰ ਚੀਨ ਦੇ ਪ੍ਰਧਾਨ ਮੰਤਰੀ ਦਾ ਇਸਲਾਮਾਬਾਦ ਵਿੱਚ ਸਵਾਗਤ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਉਨ੍ਹਾਂ ‘ਐਕਸ’ ਉੱਤੇ ਕਿਹਾ, ‘‘ਅਸੀਂ ਮੌਜੂਦਾ ਪ੍ਰਾਜੈਕਟਾਂ, ਖ਼ਾਸ ਕਰ ਕੇ ਚੀਨ-ਪਾਕਿਸਤਾਨ ਆਰਥਿਕ ਲਾਂਘੇ (ਸੀਪੀਈਸੀ) ’ਤੇ ਪ੍ਰਗਤੀ ਦੀ ਸਮੀਖਿਆ ਕਰਾਂਗੇ ਅਤੇ ਸਾਂਝੇ ਤੌਰ ’ਤੇ ਲਾਭਕਾਰੀ ਸਹਿਯੋਗ ਦੇ ਨਵੇਂ ਰਸਤੇ ਵੀ ਲੱਭਾਂਗੇ।’’ ਸੀਐੱਚਜੀ ਦੇ ਮੌਜੂਦਾ ਚੇਅਰਮੈਨ ਵਜੋਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਮੀਟਿੰਗ ਦੀ ਮੇਜ਼ਬਾਨੀ ਕਰਨਗੇ। ਐੱਸਸੀਓ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਪ੍ਰਧਾਨ ਮੰਤਰੀ ਲੀ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਸਣੇ ਹੋਰ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ। ਲੀ ਦੇ ਨਾਲ ਹੋਰ ਮੰਤਰੀ ਅਤੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। -ਪੀਟੀਆਈ

Advertisement

ਪਾਕਿਸਤਾਨ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ

ਇਸਲਾਮਾਬਾਦ:

ਪਾਕਿਸਤਾਨ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਸਿਖ਼ਰ ਸੰਮੇਲਨ ਦੀ ਮੇਜ਼ਬਾਨੀ ਲਈ ਤਿਆਰ ਹੈ ਅਤੇ ਇਸ ਦੇ ਮੱਦੇਨਜ਼ਰ ਅੱਜ ਇਸਲਾਮਾਬਾਦ ਵਿੱਚ ਸੁਰੱਖਿਆ ਵਧਾ ਦਿੱਤੀ ਗਈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਕੌਮਾਂਤਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਮਹਿਮਾਨ ਪਾਕਿਸਤਾਨ ਪਹੁੰਚਣ ਲੱਗੇ ਹਨ। ਸਮੁੱਚੇ ਦੇਸ਼ ਵਿੱਚ ਵਧਦੇ ਅਤਿਵਾਦੀ ਹਮਲਿਆਂ ਤੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਵੱਲੋਂ ਪ੍ਰਦਰਸ਼ਨ ਜਾਰੀ ਰੱਖਣ ਕਰ ਕੇ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਵਿਚਾਲੇ ਇਹ ਪ੍ਰੋਗਰਾਮ ਹੋ ਰਿਹਾ ਹੈ। -ਪੀਟੀਆਈ

Advertisement

Advertisement