ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿ ਪ੍ਰਧਾਨ ਮੰਤਰੀ ਨੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ ਲਿਆ

07:04 AM Jun 11, 2024 IST

ਇਸਲਾਮਾਬਾਦ, 10 ਜੂਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਦੇਸ਼ ਵਿੱਚੋਂ ਅਤਿਵਾਦ ਨੂੰ ਖਤਮ ਕਰਨ ਦਾ ਅਹਿਦ ਲਿਆ। ਗੜਬੜਜ਼ਦਾ ਖ਼ੈਬਰ ਪਖ਼ਤੂਨਖਵਾ ਸੂਬੇ ਵਿੱਚ ਇੱਕ ਦਿਨ ਪਹਿਲਾਂ ਹੋਏ ਅਤਿਵਾਦੀ ਹਮਲੇ ਵਿੱਚ ਕਪਤਾਨ ਸਮੇਤ ਸੱਤ ਜਵਾਨਾਂ ਦੀ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਹ ਸੰਕਲਪ ਲਿਆ ਹੈ।
ਅਤਿਵਾਦੀਆਂ ਨੇ ਐਤਵਾਰ ਨੂੰ ਲੱਕੀ ਮਰਵਤ ਜ਼ਿਲ੍ਹੇ ਦੇ ਸਰਬੰਦ ਪੋਸਟ, ਕੱਚੀ ਕਮਰ ਵੱਲ ਜਾ ਰਹੇ ਸੁਰੱਖਿਆ ਕਰਮਚਾਰੀਆਂ ਦੇ ਕਾਫ਼ਲੇ ’ਤੇ ਹਮਲਾ ਕੀਤਾ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਲਿਖਿਆ, ‘‘ਲੱਕੀ ਮਰਵਤ ਜ਼ਿਲ੍ਹੇ ਵਿੱਚ ਹੋਏ ਦਹਿਸ਼ਤੀ ਹਮਲੇ ਵਿੱਚ ਇੱਕ ਕੈਪਟਨ ਸਮੇਤ ਪਾਕਿਸਤਾਨੀ ਫੌਜ ਦੇ ਜਵਾਨਾਂ ਦੀ ਸ਼ਹਾਦਤ ਤੋਂ ਮੈਂ ਬਹੁਤ ਦੁਖੀ ਹਾਂ।’’ ਉਨ੍ਹਾਂ ਕਿਹਾ, ‘‘ਸਾਡੇ ਬਹਾਦਰ ਫੌਜੀਆਂ ਅਤੇ ਨਾਗਰਿਕਾਂ ਦੀਆਂ ਕੁਰਬਾਨੀਆਂ ਸਾਡੇ ਸਿਰ ’ਤੇ ਕਰਜ਼ ਹੈ ਜੋ ਸਾਨੂੰ ਆਪਣੇ ਦੇਸ਼ ਵਿੱਚੋਂ ਅਤਿਵਾਦ ਨੂੰ ਖ਼ਤਮ ਕਰਕੇ ਚੁਕਾਉਣਾ ਹੋਵੇਗਾ।’’ ਪਾਕਿਸਤਾਨੀ ਅਧਿਕਾਰੀਆਂ ਮੁਤਾਬਕ ਲੱਕੀ ਮਰਵਤ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਅਤਿਵਾਦੀਆਂ ਦਾ ਗੜ੍ਹ ਹੈ।
ਪਾਕਿਸਤਾਨ ਮੁੜ ਉਭਰ ਰਹੇ ਅਤਿਵਾਦੀ ਸੰਗਠਨ (ਟੀਟੀਪੀ) ਦਾ ਸਾਹਮਣਾ ਕਰ ਰਿਹਾ ਹੈ, ਜਿਸਦੀ ਅਫ਼ਗਾਨਿਸਤਾਨ ਵਿੱਚ ਕਥਿਤ ਤੌਰ ’ਤੇ ਮਜ਼ਬੂਤ ​​​​ਮੌਜੂਦਗੀ ਹੈ। ਉਹ ਅਫ਼ਗਾਨਿਸਤਾਨ ਦੇ ਖੇਤਰ ਦੀ ਵਰਤੋਂ ਲੁਕਣ, ਸਿਖਲਾਈ ਲੈਣ ਅਤੇ ਸਰਹੱਦ ਪਾਰ ਹਮਲਿਆਂ ਲਈ ਕਰਦਾ ਹੈ। ਪਾਕਿਸਤਾਨ ਲਗਾਤਾਰ ਅਫ਼ਗਾਨਿਸਤਾਨ ’ਤੇ ਇਸ ਅਤਿਵਾਦੀ ਸੰਗਠਨ ਖਿਲਾਫ਼ ਕਾਰਵਾਈ ਲਈ ਦਬਾਅ ਪਾਉਂਦਾ ਆ ਰਿਹਾ ਹੈ ਪਰ ਹੁਣ ਤੱਕ ਇਸ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ। -ਪੀਟੀਆਈ

Advertisement

Advertisement
Advertisement