ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਵੱਲੋਂ ਖੇਤੀ ਉਤਪਾਦਨ ਵਧਾਉਣ ਲਈ ਵਾਤਾਵਰਨ ਅਨੁਕੂਲ ਬੀਜਾਂ ਦੀਆਂ 109 ਕਿਸਮਾਂ ਜਾਰੀ

03:11 PM Aug 11, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਸਲਾਂ ਦੀਆਂ ਵੱਖ ਵੱਖ ਕਿਸਮਾਂ ਲਈ ਬੀਜ ਜਾਰੀ ਕਰਨ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ। ਫੋੋਟੋ: ਪੀਟੀਆਈ

ਨਵੀਂ ਦਿੱਲੀ, 11 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖੇਤੀਬਾੜੀ ਅਤੇ ਬਾਗਬਾਨੀ ਫਸਲਾਂ ਦੀਆਂ 109 ਕਿਸਮਾਂ ਦੇ ਉੱਚ ਝਾੜ, ਵਾਤਾਵਰਨ ਅਨੁਕੂਲ ਅਤੇ ਬਾਇਓ-ਫੋਰਟੀਫਾਈਡ ਬੀਜ ਜਾਰੀ ਕੀਤੇ ਹਨ। ਇਸ ਪਹਿਲਕਦਮੀ ਦਾ ਇਕੋ ਇਕ ਮੰਤਵ ਖੇਤੀ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਹ ਕਿਸਮਾਂ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈਸੇਏਆਰ) ਵੱਲੋਂ ਵਿਕਸਤ ਕੀਤੀਆਂ ਗਈਆਂ ਹਨ ਅਤੇ ਕੁੱਲ 61 ਫਸਲਾਂ ਨਾਲ ਸਬੰਧਤ ਹਨ। ਇਨ੍ਹਾਂ ਵਿੱਚੋਂ 34 ਖੇਤੀ ਫ਼ਸਲਾਂ ਅਤੇ 27 ਬਾਗਬਾਨੀ ਫ਼ਸਲਾਂ ਹਨ। ਸ੍ਰੀ ਮੋਦੀ ਨੇ ਦਿੱਲੀ ਦੇ ਪੂਸਾ ਕੈਂਪਸ ਵਿੱਚ ਤਿੰਨ ਪ੍ਰਯੋਗਾਤਮਕ ਖੇਤੀ ਪਲਾਟਾਂ ਵਿੱਚ ਬੀਜ ਪੇਸ਼ ਕੀਤੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਅਤੇ ਵਿਗਿਆਨੀਆਂ ਨਾਲ ਵੀ ਗੱਲਬਾਤ ਕੀਤੀ। ਕਾਸ਼ਤ ਕੀਤੀਆਂ ਫਸਲਾਂ ਵਿੱਚ ਅਨਾਜ, ਬਾਜਰਾ, ਚਾਰਾ, ਤੇਲ ਬੀਜ, ਦਾਲਾਂ, ਗੰਨਾ, ਕਪਾਹ ਅਤੇ ਰੇਸ਼ੇਦਾਰ ਫਸਲਾਂ ਸ਼ਾਮਲ ਹਨ। ਬਾਗਬਾਨੀ ਫਸਲਾਂ ਵਿੱਚ ਫਲ, ਸਬਜ਼ੀਆਂ, ਮਸਾਲੇ, ਫੁੱਲ ਅਤੇ ਚਕਿਤਸਕ ਪੌਦਿਆਂ ਦੀਆਂ ਨਵੀਆਂ ਕਿਸਮਾਂ ਸ਼ਾਮਲ ਹਨ।

Advertisement

Advertisement
Advertisement