ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਨੇ ਅਹੁਦਾ ਸੰਭਾਲਿਆ

11:34 AM Aug 03, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਅਗਸਤ

Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਨਾਰਥ ਕੈਂਪਸ ਨੂੰ ਅੱਜ ਨਵਾਂ ਪ੍ਰਿੰਸੀਪਲ ਮਿਲ ਗਿਆ ਹੈ। ਗੁਰਮਹਿੰਦਰ ਸਿੰਘ ਨੇ ਅੱਜ ਕਾਲਜ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆਂ ਅਤੇ ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਕਾਲਜ ਦੇਵ ਨਗਰ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਸਰਦਾਰ ਗੁਰਮਹਿੰਦਰ ਸਿੰਘ ਦੇ ਅਹੁਦਾ ਸੰਭਾਲਣ ਵੇਲੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਾਲਜ ਦੇ ਚੇਅਰਮੈਨ ਤੇ ਤਰਲੋਚਨ ਸਿੰਘ ਅਤੇ ਖ਼ਜ਼ਾਨਚੀ ਇੰਦਰਪ੍ਰੀਤ ਸਿੰਘ ਕੋਛੜ, ਸੁਖਬੀਰ ਸਿੰਘ ਕਾਲੜਾ, ਰਮਨੀਤ ਸਿੰਘ ਚੱਢਾ, ਰਵੇਲ ਸਿੰਘ ਵੀ ਮੌਜੂਦ ਸਨ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸਿੱਖ ਭਾਈਚਾਰੇ ਲਈ ਬਹੁਤ ਵੱਡਾ ਮਾਣ ਹੈ ਅਤੇ ਇਥੋਂ ਪੜ੍ਹ ਕੇ ਗਏ ਸਿੱਖਾਂ ਦਾ ਹਿੰਦੂਸਤਾਨ ਹੀ ਨਹੀਂ ਵਿਦੇਸ਼ਾਂ ਵਿਚ ਵੀ ਬਹੁਤ ਮਾਣ ਸਤਿਕਾਰ ਹੈ, ਜਿੱਥੇ ਉਨ੍ਹਾਂ ਵੱਡੀਆਂ ਮੱਲਾਂ ਮਾਰੀਆਂ ਹਨ।

Advertisement
Advertisement
Advertisement