ਹਰਿਆਣਾ ਦੇ ਪ੍ਰਮੁੱਖ ਸਕੱਤਰ ਨੇ ਕਿਸਾਨਾਂ-ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ
11:01 AM Oct 12, 2024 IST
ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 11 ਅਕਤੂਬਰ
ਹਰਿਆਣਾ ਦੇ ਪ੍ਰਮੁੱਖ ਸਕੱਤਰ ਵਿਜੇੇਂਦਰ ਕੁਮਾਰ ਨੇ ਅੱਜ ਕਾਲਾਂਵਾਲੀ ਅਨਾਜ ਮੰਡੀ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿੱਚ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਫ਼ਸਲਾਂ ਦੀ ਆਮਦ, ਲਿਫਟਿੰਗ ਦੇ ਕੰਮ ਅਤੇ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਅਨਾਜ ਮੰਡੀ ਦਾ ਨਿਰੀਖਣ ਕੀਤਾ ਅਤੇ ਝੋਨੇ ਦੀਆਂ ਬੋਰੀਆਂ ਨੂੰ ਖੋਲ੍ਹ ਕੇ ਨਮੀ ਦੀ ਜਾਂਚ ਕੀਤੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 5023 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਕੰਮ ਕਰਦੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
Advertisement
Advertisement