ਲੋਕਾਂ ਨੂੰ ਇਕਜੁੱਟ ਕਰਨਾ ਹੋਵੇਗੀ ਨਵੀਂ ਸਰਕਾਰ ਦੀ ਤਰਜੀਹ: ਫਾਰੂਕ
08:54 AM Oct 13, 2024 IST
Advertisement
ਸ੍ਰੀਨਗਰ: ਨੈਸ਼ਨਲ ਕਾਨਫਰੰਸ (ਐੱਨਸੀ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਵਿਚ ਨਵੀਂ ਸਰਕਾਰ ਦੀ ਪਹਿਲੀ ਤਰਜੀਹ ਯੂਟੀਜ਼ ਦੇ ਲੋਕਾਂ ਨੂੰ ਇਕਜੁੱਟ ਕਰਨਾ ਹੋਵੇਗਾ। ਉਨ੍ਹਾਂ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੱਖ ਵੱਖ ਸਿਆਸੀ ਧਿਰਾਂ ਦਰਮਿਆਨ ਪੈਦਾ ਹੋਈ ਨਫ਼ਰਤ ਨੂੰ ਦੂਰ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰਨਾ ਨਵੀਂ ਸਰਕਾਰ ਦੇ ਏਜੰਡੇ ’ਤੇ ਹੋਵੇਗਾ। ਉਨ੍ਹਾਂ ਇੱਥੇ ਦਸਹਿਰਾ ਸਮਾਗਮ ਵਿਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਸਾਡੀ ਪਹਿਲੀ ਤਰਜੀਹ ਜੰਮੂ-ਕਸ਼ਮੀਰ ਵਾਸੀਆਂ ਨੂੰ ਇਕਜੁੱਟ ਕਰਨਾ ਅਤੇ ਹਾਲੀਆ ਚੋਣ ’ਚ ਪੈਦਾ ਹੋਈ ਨਫਰਤ ਨੂੰ ਦੂਰ ਕਰਨਾ ਹੋਵੇਗਾ।’ -ਪੀਟੀਆਈ
Advertisement
Advertisement
Advertisement