ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਅਧੀਰ ਰੰਜਨ ਚੌਧਰੀ ਦੀ ਮੁਅੱਤਲੀ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ
02:35 PM Aug 30, 2023 IST
ਨਵੀਂ ਦਿੱਲੀ, 30 ਅਗਸਤ
ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੂੰ ਲੋਕ ਸਭਾ ਵਿਚ ਟਿੱਪਣੀਆਂ ਅਤੇ ਵਿਵਹਾਰ ਲਈ ਹੇਠਲੇ ਸਦਨ ’ਚੋਂ ਮੁਅੱਤਲੀ ਨੂੰ ਰੱਦ ਕਰਨ ਦੀ ਸਿਫਾਰਿਸ਼ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਪ੍ਰਸਤਾਵ ਨੂੰ ਜਲਦੀ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਕੋਲ ਵਿਚਾਰ ਲਈ ਭੇਜਿਆ ਜਾਵੇਗਾ। ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਅੱਜ ਸ੍ਰੀ ਚੌਧਰੀ ਨੂੰ ਮਾਮਲੇ 'ਚ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਸੀ।
Advertisement
Advertisement