ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਰਮਪੁਰ ਸਕੂਲ ਦਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਬਿੜਿਆ

09:41 AM Nov 27, 2023 IST
ਇਨਾਮ ਵੰਡ ਸਮਾਗਮ ਦੌਰਾਨ ਸਕੂਲ ਸਟਾਫ ਨਾਲ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ। -ਫੋਟੋ: ਕੁੱਲੇਵਾਲ

ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 26 ਨਵੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਬਿੜਿਆ। ਇਸ ਮੌਕੇ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਪੰਜਾਬ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਜ ਸੇਵੀ ਹਰਦੇਵ ਸਿੰਘ ਕਾਹਮਾ, ਐੱਨਆਰਆਈ ਇਕਬਾਲ ਸਿੰਘ ਖਾਨਖਾਨਾ, ਆਈਏਐੱਸ ਯੋਗਰਾਜ ਸਿੰਘ ਆਦਿ ਪਤਵੰਤਿਆਂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸਕੂਲ ਮੁਖੀ ਸੁਖਵਿੰਦਰ ਕੁਮਾਰ ਨੇ ਸਾਲਾਨਾ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ। ਡਿਪਟੀ ਸਪੀਕਰ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਸਕੂਲ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿਕਾਸ ਕਾਰਜਾਂ ਲਈ ਦਸ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਮੰਚ ਸੰਚਾਲਨ ਜਸਪਾਲ ਸਿੰਘ ਸ਼ੌਂਕੀ ਅਤੇ ਨੀਤੂ ਰਣਦੇਵ ਨੇ ਸਾਂਝੇ ਤੌਰ ’ਤੇ ਕੀਤਾ। ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸੱਭਿਆਚਾਰਕ ਵਿਭਾਗ ਦੇ ਸੂਬਾਈ ਮੁਖੀ ਜੋਗਿੰਦਰ ਕੁੱਲੇਵਾਲ ਅਤੇ ਸੱਤਪਾਲ ਸਲੋਹ ਦੀ ਅਗਵਾਈ ’ਚ ਤਰਕਸ਼ੀਲ ਸਾਹਿਤ ਵੈਨ ਰਾਹੀਂ ਵਿਗਿਆਨਕ ਕਿਤਾਬਾਂ ਦਾ ਮੇਲਾ ਲਗਾਇਆ ਗਿਆ।

Advertisement

Advertisement
Advertisement