ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਭ ਤੋਂ ਅਮੀਰ ਕੌਂਸਲ ਦੇ ਰਾਮ ਨਗਰ ’ਚ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ

07:40 AM Jul 04, 2024 IST
ਮੰਡੀ ਗੋਬਿੰਦਗੜ੍ਹ ਦੇ ਰਾਮ ਨਗਰ ਵਿੱਚ ਖੜ੍ਹਾ ਗੰਦਾ ਪਾਣੀ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 3 ਜੁਲਾਈ
ਪੰਜਾਬ ਦੀ ਸਭ ਤੋਂ ਸਭ ਤੋਂ ਅਮੀਰ ‘ਏ’ ਕਲਾਸ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਰਾਮ ਨਗਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਤਰਸਯੋਗ ਹਾਲਤ ਹੋਣ ਕਾਰਨ ਮੁਹੱਲਾ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਮਾਰੀ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਹ ਇਹ ਮਾਮਲਾ ਕਈ ਵਾਰ ਕੌਂਸਲ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਤੇ ਇਸ ਮਾਮਲੇ ਵਿੱਚ ਜੇਈ (ਸੀਵਰੇਜ) ਗੁਰਿੰਦਰ ਸਿੰਘ ਬਾਬਾ ਨੂੰ ਵੀ ਵੀ ਬੇਨਤੀ ਕਰ ਚੁੱਕੇ ਹਨ ਪਰ ਸੁਣਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਕੌਂਸਲ ਨੂੰ ‘ਸਵੱਛ ਭਾਰਤ ਮੁਹਿੰਮ’ ਤਹਿਤ ਵਧੀਆ ਸਫ਼ਾਈ ਪੱਖੋਂ ਪੁਰਸਕਾਰ ਵੀ ਮਿਲਿਆ ਹੈ ਜਦੋਂਕਿ ਗੰਦਾ ਪਾਣੀ ਸ਼ਰੇਆਮ ਸੜਕਾਂ ’ਤੇ ਘੁੰਮ ਰਿਹਾ ਹੈ। ਇਸ ਸਬੰਧੀ ਕੌਂਸਲਰ ਦਿਲਰਾਜ ਸੋਫ਼ਤ ਦੇ ਪਤੀ ਸਾਬਕਾ ਕੌਂਸਲਰ ਰਾਹੁਲ ਸੋਫ਼ਤ ਨੇ ਕਿਹਾ ਕਿ ਉਹ ਖ਼ੁਦ ਕਈ ਵਾਰ ਇਹ ਮਾਮਲਾ ਕੌਂਸਲ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਪਰ ਪਰਨਾਲਾ ਉੱਥੇ ਦਾ ਉੱਥੇ ਹੈ। ਨਗਰ ਕੌਂਸਲ ਦੀ ਇਕ ਕੈਬੀ ਮਸ਼ੀਨ ਨੂੰ ਖਰਾਬ ਹੋਏ ਕਾਫ਼ੀ ਸਮਾਂ ਹੋ ਚੁੱਕਾ ਹੈ ਪ੍ਰੰਤੂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

Advertisement

ਸਮੱਸਿਆ ਹੱਲ ਕਰਨ ਲਈ ਯਤਨ ਜਾਰੀ: ਜੇਈ

ਉੱਧਰ, ਇਸ ਸਬੰਧੀ ਜਦੋ ਜੇਈ ਗੁਰਿੰਦਰ ਸਿੰਘ ਬਾਬਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਦਾਣਾ ਮੰਡੀ ਦੇ ਪੁਰਾਣੇ ਹੋਲ ਬੰਦ ਪਏ ਹੋਣ ਕਾਰਨ ਸਮੱਸਿਆ ਪੈਦਾ ਹੋਈ ਹੈ ਜਿਸ ਦਾ ਜਲਦੀ ਹੱਲ ਕਰਨ ਲਈ ਯਤਨ ਜਾਰੀ ਹਨ।

Advertisement
Advertisement
Advertisement