For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਮਸਲੇ ਸੜਕਾਂ ਤੇ ਚੌਕਾਂ ’ਚ ਖੜ੍ਹ ਕੇ ਹੱਲ ਨਹੀਂ ਹੋਣੇ: ਜਾਖੜ

07:38 AM May 14, 2024 IST
ਕਿਸਾਨਾਂ ਦੇ ਮਸਲੇ ਸੜਕਾਂ ਤੇ ਚੌਕਾਂ ’ਚ ਖੜ੍ਹ ਕੇ ਹੱਲ ਨਹੀਂ ਹੋਣੇ  ਜਾਖੜ
ਸੰਗਰੂਰ ’ਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਮੀਡੀਆ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਲਾਲੀ
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਮਈ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਸ਼ਾਂਤੀਪੂਰਵਕ ਢੰਗ ਨਾਲ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਮਸਲੇ ਸੜਕਾਂ ਅਤੇ ਚੌਕਾਂ ਵਿੱਚ ਖੜ੍ਹ ਕੇ ਹੱਲ ਨਹੀਂ ਹੋਣੇ ਸਗੋਂ ਗੱਲਬਾਤ ਰਾਹੀਂ ਹੀ ਹੱਲ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵਰਤਿਆ ਜਾ ਰਿਹਾ ਹੈ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਪਾਰਟੀ ਉਮੀਦਵਾਰ ਅਰਵਿੰਦ ਖੰਨਾ ਦੇ ਨਾਜ਼ਦਗੀ ਪੱਤਰ ਦਾਖਲ ਕਰਾਉਣ ਆਏ ਸ੍ਰੀ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਸੜਕਾਂ ’ਤੇ ਕਿਉਂ ਬੈਠਾ ਹੈ। ਉਨ੍ਹਾਂ ‘ਆਪ’ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਤੇ ਮੁੱਖ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਉਦੋਂ ਤਾਂ ਕਿਸਾਨਾਂ ਦੇ ਵਕੀਲ ਬਣ ਕੇ ਬੈਠ ਗਏ ਸਨ ਪਰ ਹੁਣ ਕਿਸਾਨਾਂ ਨਾਲ ਗੱਲ ਕਿਉਂ ਨਹੀਂ ਕਰਦੇ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਵਰਤ ਰਹੀ ਹੈ ਅਤੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਕਈ ਅਹਿਮ ਮੁੱਦੇ ਹਨ ਜਿਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਲੱਖਾਂ ਲੋਕਾਂ ਦੇ ਘਰ ਅੱਜ ਵੀ ਨਸ਼ਿਆਂ ਦੀ ਲਪੇਟ ਵਿਚ ਹਨ ਜਿਸ ਨੂੰ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ। ਪੰਜਾਬ ਵਿਚ ਫਿਰੌਤੀਆਂ, ਗੁੰਡਾਗਰਦੀ, ਲੁੱਟਾਂ-ਖੋਹਾਂ ਦਾ ਬੋਲਬਾਲਾ ਹੈ ਅਤੇ ਔਰਤ ਸੁਰੱਖਿਅਤ ਨਹੀਂ ਹੈ। ਇਸ ਮੌਕੇ ਭਾਜਪਾ ਉਮੀਦਵਾਰ ਅਰਵਿੰਦ ਖੰਨਾ, ਦਾਮਨ ਥਿੰਦ ਬਾਜਵਾ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×