ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਜ਼ਬਤ ਕਰਨ ਦਾ ਅਮਲ ਸ਼ੁਰੂ

08:04 AM Jun 30, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 29 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਰਲਜ਼ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਜੋ ਇਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਨਿਵੇਸ਼ਕਾਂ ਨੂੰ ਵਾਪਸ ਪੈਸਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖ਼ਰੀਦ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਆਧਾਰ ਉੱਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।

‘ਆਪ’ ਨੇ ਚੋਣਾਂ ਵੇਲੇ ਕੀਤਾ ਸੀ ਰਾਹਤ ਦੇਣ ਦਾ ਵਾਅਦਾ

ਚੇਤੇ ਰਹੇ ਕਿ ਵਿਜੀਲੈਂਸ ਬਿਊਰੋ ਨੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਨੂੰ ਖ਼ੁਰਦ ਬੁਰਦ ਕਰਨ ਵਾਲਿਆਂ ਖ਼ਿਲਾਫ਼ ਕਦਮ ਵਧਾਏ ਹਨ। ਜਾਣਕਾਰੀ ਅਨੁਸਾਰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਭਗਵੰਤ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਤਾਂ ਲੋਕਾਂ ਨੂੰ ਲੁੱਟਣ ਵਾਲੀਆਂ ਚਿੱਟ ਫੰਡ ਕੰਪਨੀਆਂ ਦੀਆਂ ਜਾਇਦਾਦਾਂ ਵੇਚ ਕੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾਣਗੇ।

Advertisement
Tags :
ਸ਼ੁਰੂਗਰੁੱਪਜ਼ਬਤ,ਜਾਇਦਾਦਾਂਦੀਆਂਪਰਲਜ਼ਪਰਲਜ਼ ਗਰੁੱਪ
Advertisement